੬੨੬
ਧਿਆਇਆ ॥ ਆਦਿ ਪੁਰਖ ਪ੍ਰਭੁ ਪਾਇਆ ॥ ੨ ॥ ੧ ॥ ੬੫ ॥ ਸੋਰਠਿ ਮਹਲਾ ੫ ॥ ਜਿਤ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥ ੧ ॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥ ੨ ॥ ੨ ॥ ੬੬ ॥ ਸੋਰਠਿ ਮਹਲਾ ੫ ॥ ਆਗੈ ਸੁਖੁ ਗੁਰਿ ਦੀਆ ॥ ਪਾਛੈ ਕੁਸਲ ਖੇਮ ਗੁਰਿ ਕੀਆ ॥ ਸਰਬ ਨਿਧਾਨ ਸੁਖ ਪਾਇਆ ॥ ਗੁਰ ਅਪੁਨਾ ਰਿਦੈ ਧਿਆਇਆ ॥ ੧ ॥ ਅਪਨੇ ਸਤਿਗੁਰ ਕੀ ਵਡਿਆਈ ॥ ਮਨ ਇਛੇ ਫਲ ਪਾਈ ॥ ਸੰਤਹੁ ਦਿਨੁ ਦਿਨੁ ਚੜੈ ਸਵਾਈ ॥ ਰਹਾਉ ॥ ਜੀਅ ਜੰਤ ਸਭਿ ਭਏ ਦਇਆਲਾ ਪ੍ਰਭਿ ਅਪਨੇ ਕਰਿ ਦੀਨੇ ॥ ਸਹਜ ਸੁਭਾਇ ਮਿਲੇ ਗੋਪਾਲਾ ਨਾਨਕ ਸਾਚਿ ਪਤੀਨੇ ॥ ੨ ॥ ੩ ॥ ੬੭ ॥ ਸੋਰਠਿ ਮਹਲਾ ੫ ॥ ਗੁਰ ਕਾ ਸਬਦੁ ਰਖਵਾਰੇ ॥ ਚਉਕੀ ਚਉਗਿਰਡਦ ਹਮਾਰੇ ॥ ਰਾਮ ਨਾਮਿ ਮਨੁ ਲਾਗਾ ॥ ਜਮੁ ਲਜਾਇ ਕਰਿ ਭਾਗਾ ॥ ੧ ॥ ਪ੍ਰਭ ਜੀ ਤੂ ਮੇਰੋ ਸੁਖਦਾਤਾ ॥ ਬੰਧਨ ਕਾਟਿ ਕਰੇ ਮਨੁ ਨਿਰਮਲੁ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਨਾਨਕ ਪ੍ਰਭੁ ਅਬਿਨਾਸੀ ॥ ਤਾ ਕੀ ਸੇਵ ਨ ਬਿਰਥੀ ਜਾਸੀ ॥ ਅਨਦ ਕਰਹਿ ਤੇਰੇ ਦਾਸਾ ॥ ਜਪਿ ਪੂਰਨ ਹੋਈ ਆਸਾ ॥ ੨ ॥ ੪ ॥ ੬੮ ॥ ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥ ੧ ॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥ ੨ ॥ ੫ ॥ ੬੯ ॥ ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥ ੧ ॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥ ੨ ॥ ੬ ॥ ੭੦ ॥ ਸੋਰਠਿ ਮਹਲਾ ੫ ॥ ਸੋਈ ਕਰਾਇ ਜੋ ਤੁਧੁ ਭਾਵੈ ॥ ਮੋਹਿ ਸਿਆਣਪ ਕਛੂ ਨ ਆਵੈ ॥ ਹਮ ਬਾਰਿਕ ਤਉ ਸਰਣਾਈ ॥ ਪ੍ਰਭਿ ਆਪੇ ਪੈਜ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥