੬੨੭
ਰਖਾਈ ॥ ੧ ॥ ਮੇਰਾ ਮਾਤ ਪਿਤਾ ਹਰਿ ਰਾਇਆ ॥ ਕਰਿ ਕਿਰਪਾ ਪ੍ਰਤਿਪਾਲਣ ਲਾਗਾ ਕਰੀਂ. ਤੇਰਾ ਕਰਾਇਆ ॥ ਰਹਾਉ ॥ ਜੀਅ ਜੰਤ ਤੇਰੇ ਧਾਰੇ ॥ ਪ੍ਰਭ ਡੋਰੀ ਹਾਥਿ ਤੁਮਾਰੇ ॥ ਜਿ ਕਰਾਵੈ ਸੋ ਕਰਣਾ ॥ ਨਾਨਕ ਦਾਸ ਤੇਰੀ ਸਰਣਾ ॥ ੨ ॥ ੭ ॥ ੭੧ ॥ ਸੋਰਠਿ ਮਹਲਾ ੫ ॥ ਹਰਿ ਨਾਮੁ ਰਿਦੈ ਪਰੋਇਆ ॥ ਸਭੁ ਕਾਜੁ ਹਮਾਰਾ ਹੋਇਆ ॥ ਪ੍ਰਭ ਚਰਣੀ ਮਨੁ ਲਾਗਾ ॥ ਪੂਰਨ ਜਾ ਕੇ ਭਾਗਾ ॥ ੧ ॥ ਮਿਲਿ ਸਾਧਸੰਗਿ ਹਰਿ ਧਿਆਇਆ ॥ ਆਠ ਪਹਰ ਅਰਾਧਿਓ ਹਰਿ ਹਰਿ ਮਨ ਚਿੰਦਿਆ ਫਲੁ ਪਾਇਆ ॥ ਰਹਾਉ ॥ ਪਰਾ ਪੂਰਬਲਾ ਅੰਕੁਰੁ ਜਾਗਿਆ ॥ ਰਾਮ ਨਾਮਿ ਮਨੁ ਲਾਗਿਆ ॥ ਮਨਿ ਤਨਿ ਹਰਿ ਦਰਸਿ ਸਮਾਵੈ ॥ ਨਾਨਕ ਦਾਸ ਸਚੇ ਗੁਣ ਗਾਵੈ ॥ ੨ ॥ ੮ ॥ ੭੨ ॥ ਸੋਰਠਿ ਮਹਲਾ ੫ ॥ ਗੁਰ ਮਿਲਿ ਪ੍ਰਭੂ ਚਿਤਾਰਿਆ ॥ ਕਾਰਜ ਸਭਿ ਸਵਾਰਿਆ ॥ ਮੰਦਾ ਕੋ ਨ ਅਲਾਏ ॥ ਸਭ ਜੈ ਜੈਕਾਰੁ ਸੁਣਾਏ ॥ ੧ ॥ ਸੰਤਹੁ ਸਾਚੀ ਸਰਣਿ ਸੁਆਮੀ ॥ ਜੀਅ ਜੰਤ ਸਭਿ ਹਾਥਿ ਤਿਸੈ ਕੈ ਸੋ ਪ੍ਰਭੁ ਅੰਤਰਜਾਮੀ ॥ ਰਹਾਉ ॥ ਕਰਤਬ ਸਭਿ ਸਵਾਰੇ ॥ ਪ੍ਰਭਿ ਅਪੁਨਾ ਬਿਰਦੁ ਸਮਾਰੇ ॥ ਪਤਿਤ ਪਾਵਨ ਪ੍ਰਭ ਨਾਮਾ ॥ ਜਨ ਨਾਨਕ ਸਦ ਕੁਰਬਾਨਾ ॥ ੨ ॥ ੯ ॥ ੭੩ ॥ ਸੋਰਠਿ ਮਹਲਾ ੫ ॥ ਪਾਰਬ੍ਰਹਮਿ ਸਾਜਿ ਸਵਾਰਿਆ ॥ ਇਹੁ ਲਹੁੜਾ ਗੁਰੂ ਉਬਾਰਿਆ ॥ ਅਨਦ ਕਰਹੁ ਪਿਤ ਮਾਤਾ ॥ ਪਰਮੇਸਰੁ ਜੀਅ ਕਾ ਦਾਤਾ ॥ ੧ ॥ ਸੁਭ ਚਿਤਚਨਿ ਦਾਸ ਤੁਮਾਰੇ ॥ ਰਾਖਹਿ ਪੈਜ ਦਾਸ ਅਪੁਨੇ ਕੀ ਕਾਰਜ ਆਪਿ ਸਵਾਰੇ ॥ ਰਹਾਉ ॥ ਮੇਰਾ ਪ੍ਰਭੁ ਪਰਉਪਕਾਰੀ ॥ ਪੂਰਨ ਕਲ ਜਿਨਿ ਧਾਰੀ ॥ ਨਾਨਕ ਸਰਣੀ ਆਇਆ ॥ ਮਨ ਚਿੰਦਿਆ ਫਲੁ ਪਾਇਆ ॥ ੨ ॥ ੧੦ ॥ ੭੪ ॥ ਸੋਰਠਿ ਮਹਲਾ ੫ ॥ ਸਦਾ ਸਦਾ ਹਰਿ ਜਾਪੇ ॥ ਪ੍ਰਭ ਬਾਲਕ ਰਾਖੇ ਆਪੇ ॥ ਸੀਤਲਾ ਠਾਕਿ ਰਹਾਈ ॥ ਬਿਘਨ ਗਏ ਹਰਿ ਨਾਈ ॥ ੧ ॥ ਮੇਰਾ ਪ੍ਰਭੁ ਹੋਆ ਸਦਾ ਦਇਆਲਾ ॥ ਅਰਦਾਸਿ ਸੁਣੀ ਭਗਤ ਅਪੁਨੇ ਕੀ ਸਭ ਜੀਅ ਭਇਆ ਕਿਰਪਾਲਾ ॥ ਰਹਾਉ ॥ ਪ੍ਰਭ ਕਰਣ ਕਾਰਣ ਸਮਰਾਥਾ ॥ ਹਰਿ ਸਿਮਰਤ ਸਭੁ ਦੁਖੁ ਲਾਥਾ ॥ ਅਪਣੇ ਦਾਸ ਕੀ ਸੁਣੀ ਬੇਨੰਤੀ ॥ ਸਭ ਨਾਨਕ ਸੁਖਿ ਸਵੰਤੀ ॥ ੨ ॥ ੧੧ ॥ ੭੫ ॥ ਸੋਰਠਿ ਮਹਲਾ ੫ ॥ ਅਪਨਾ ਗੁਰੂ ਧਿਆਏ ॥ ਮਿਲਿ ਕੁਸਲ ਸੇਤੀ ਘਰਿ ਆਏ ॥ ਨਾਮੈ ਕੀ ਵਡਿਆਈ ॥ ਤਿਸੁ ਕੀਮਤਿ ਕਹਣੁ ਨ ਜਾਈ ॥ ੧ ॥ ਸੰਤਹੁ ਹਰਿ ਹਰਿ ਹਰਿ ਆਰਾਧਹੁ ॥ ਹਰਿ ਆਰਾਧਿ ਸਭੋ ਕਿਛੁ ਪਾਈਐ ਕਾਰਜ ਸਗਲੇ ਸਾਧਹੁ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥