੬੨੮
ਪ੍ਰੇਮ ਭਗਤਿ ਪ੍ਰਭ ਲਾਗੀ ॥ ਸੋ ਪਾਏ ਜਿਸੁ ਵਡਭਾਗੀ ॥ ਜਨ ਨਾਨਕ ਨਾਮੁ ਧਿਆਇਆ ॥ ਤਿਨਿ ਸਰਬ ਸੁਖਾ ਫਲ ਪਾਇਆ ॥ ੨ ॥ ੧੨ ॥ ੭੬ ॥ ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥ ੧ ॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥ ੨ ॥ ੧੩ ॥ ੭੭ ॥ ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥ ੧ ॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥ ੨ ॥ ੧੪ ॥ ੭੮ ॥ ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥ ੧ ॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥ ੧ ॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥ ੨ ॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥ ੩ ॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥ ੪ ॥ ੧੫ ॥ ੭੯ ॥ ਸੋਰਠਿ ਮਹਲਾ ੫ ॥ ਗਰੀਬੀ ਗਦਾ ਹਮਾਰੀ ॥ ਖੰਨਾ ਸਗਲ ਰੇਨੁ ਛਾਰੀ ॥ ਇਸੁ ਆਗੈ ਕੋ ਨ ਟਿਕੈ ਵੇਕਾਰੀ ॥ ਗੁਰ ਪੂਰੇ ਏਹ ਗਲ ਸਾਰੀ ॥ ੧ ॥ ਹਰਿ ਹਰਿ ਨਾਮੁ ਸੰਤਨ ਕੀ ਓਟਾ ॥ ਜੋ ਸਿਮਰੈ ਤਿਸ ਕੀ ਗਤਿ ਹੋਵੈ ਉਧਰਹਿ ਸਗਲੇ ਕੋਟਾ ॥ ੧ ॥ ਰਹਾਉ ॥ ਸੰਤਸੰਗਿ ਜਸੁ ਗਾਇਆ ॥ ਇਹੁ ਪੂਰਨ ਹਰਿ ਧਨੁ ਪਾਇਆ ॥ ਕਹੁ ਨਾਨਕ ਆਪੁ ਮਿਟਾਇਆ ॥ ਸਭੁ ਪਾਰਬ੍ਰਹਮੁ ਨਦਰੀ ਆਇਆ ॥ ੨ ॥ ੧੬ ॥ ੮੦ ॥ ਸੋਰਠਿ ਮਹਲਾ ੫ ॥ ਗੁਰਿ ਪੂਰੈ ਪੂਰੀ ਕੀਨੀ ॥ ਬਖਸ ਅਪੁਨੀ ਕਰਿ ਦੀਨੀ ॥ ਨਿਤ ਅਨੰਦ ਸੁਖ ਪਾਇਆ ॥ ਥਾਵ ਸਗਲੇ ਸੁਖੀ ਵਸਾਇਆ ॥ ੧ ॥ ਹਰਿ ਕੀ ਭਗਤਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥