੬੨੯
ਫਲ ਦਾਤੀ ॥ ਗੁਰਿ ਪੂਰੈ ਕਿਰਪਾ ਕਰਿ ਦੀਨੀ ਵਿਰਲੈ ਕਿਨਹੀ ਜਾਤੀ ॥ ਰਹਾਉ ॥ ਗੁਰਬਾਣੀ ਗਾਵਹ ਭਾਈ ॥ ਓਹ ਸਫਲ ਸਦਾ ਸੁਖਦਾਈ ॥ ਨਾਨਕ ਨਾਮੁ ਧਿਆਇਆ ॥ ਪੂਰਬਿ ਲਿਖਿਆ ਪਾਇਆ ॥ ੨ ॥ ੧੭ ॥ ੮੧ ॥ ਸੋਰਠਿ ਮਹਲਾ ੫ ॥ ਗੁਰੁ ਪੂਰਾ ਆਰਾਧੇ ॥ ਕਾਰਜ ਸਗਲੇ ਸਾਧੇ ॥ ਸਗਲ ਮਨੋਰਥ ਪੂਰੇ ॥ ਬਾਜੇ ਅਨਹਦ ਤੂਰੇ ॥ ੧ ॥ ਸੰਤਹੁ ਰਾਮ ਜਪਤ ਸੁਖੁ ਪਾਇਆ ॥ ਸੰਤ ਅਸਥਾਨਿ ਬਸੇ ਸੁਖ ਸਹਜੇ ਸਗਲੇ ਦੂਖ ਮਿਟਾਇਆ ॥ ੧ ॥ ਰਹਾਉ ॥ ਗੁਰ ਪੂਰੇ ਕੀ ਬਾਣੀ ॥ ਪਾਰਬ੍ਰਹਮ ਮਨਿ ਭਾਣੀ ॥ ਨਾਨਕ ਦਾਸਿ ਵਖਾਣੀ ॥ ਨਿਰਮਲ ਅਕਥ ਕਹਾਣੀ ॥ ੨ ॥ ੧੮ ॥ ੮੨ ॥ ਸੋਰਠਿ ਮਹਲਾ ੫ ॥ ਭੂਖੇ ਖਾਵਤ ਲਾਜ ਨ ਆਵੈ ॥ ਤਿਉ ਹਰਿ ਜਨੁ ਹਰਿ ਗੁਣ ਗਾਵੈ ॥ ੧ ॥ ਅਪਨੇ ਕਾਜ ਕਉ ਕਿਉ ਅਲਕਾਈਐ ॥ ਜਿਤੁ ਸਿਮਰਨਿ ਦਰਗਹ ਮੁਖੁ ਊਜਲ ਸਦਾ ਸਦਾ ਸੁਖੁ ਪਾਈਐ ॥ ੧ ॥ ਰਹਾਉ ॥ ਜਿਉ ਕਾਮੀ ਕਾਮਿ ਲੁਭਾਵੈ ॥ ਤਿਉ ਹਰਿ ਦਾਸ ਹਰਿ ਜਸੁ ਭਾਵੈ ॥ ੨ ॥ ਜਿਉ ਮਾਤਾ ਬਾਲਿ ਲਪਟਾਵੈ ॥ ਤਿਉ ਗਿਆਨੀ ਨਾਮੁ ਕਮਾਵੈ ॥ ੩ ॥ ਗੁਰ ਪੂਰੇ ਤੇ ਪਾਵੈ ॥ ਜਨ ਨਾਨਕ ਨਾਮੁ ਧਿਆਵੈ ॥ ੪ ॥ ੧੯ ॥ ੮੩ ॥ ਸੋਰਠਿ ਮਹਲਾ ੫ ॥ ਸੁਖ ਸਾਂਦਿ ਘਰਿ ਆਇਆ ॥ ਨਿੰਦਕ ਕੈ ਮੁਖਿ ਛਾਇਆ ॥ ਪੂਰੈ ਗੁਰਿ ਪਹਿਰਾਇਆ ॥ ਬਿਨਸੇ ਦੁਖ ਸਬਾਇਆ ॥ ੧ ॥ ਸੰਤਹੁ ਸਾਚੇ ਕੀ ਵਡਿਆਈ ॥ ਜਿਨਿ ਅਚਰਜ ਸੋਭ ਬਣਾਈ ॥ ੧ ॥ ਰਹਾਉ ॥ ਬੋਲੇ ਸਾਹਿਬ ਕੈ ਭਾਣੈ ॥ ਦਾਸੁ ਬਾਣੀ ਬ੍ਰਹਮੁ ਵਖਾਣੈ ॥ ਨਾਨਕ ਪ੍ਰਭ ਸੁਖਦਾਈ ॥ ਜਿਨਿ ਪੂਰੀ ਬਣਤ ਬਣਾਈ ॥ ੨ ॥ ੨੦ ॥ ੮੪ ॥ ਸੋਰਠਿ ਮਹਲਾ ੫ ॥ ਪ੍ਰਭੁ ਅਪੁਨਾ ਰਿਦੈ ਧਿਆਏ ॥ ਘਰਿ ਸਹੀ ਸਲਾਮਤਿ ਆਏ ॥ ਸੰਤੋਖੁ ਭਇਆ ਸੰਸਾਰੇ ॥ ਗੁਰਿ ਪੂਰੈ ਲੈ ਤਾਰੇ ॥ ੧ ॥ ਸੰਤਹੁ ਪ੍ਰਭੁ ਮੇਰਾ ਸਦਾ ਦਇਆਲਾ ॥ ਅਪਨੇ ਭਗਤ ਕੀ ਗਣਤ ਨ ਗਣਈ ਰਾਖੈ ਬਾਲ ਗੁਪਾਲਾ ॥ ੧ ॥ ਰਹਾਉ ॥ ਹਰਿ ਨਾਮੁ ਰਿਦੈ ਉਰਿ ਧਾਰੇ ॥ ਤਿਨਿ ਸਭੇ ਥੋਕ ਸਵਾਰੇ ॥ ਗੁਰਿ ਪੂਰੈ ਤੁਸਿ ਦੀਆ ॥ ਫਿਰਿ ਨਾਨਕ ਦੂਖੁ ਨ ਥੀਆ ॥ ੨ ॥ ੨੧ ॥ ੮੫ ॥ ਸੋਰਠਿ ਮਹਲਾ ੫ ॥ ਹਰਿ ਮਨਿ ਤਨਿ ਵਸਿਆ ਸੋਈ ॥ ਜੈ ਜੈਕਾਰੁ ਕਰੇ ਸਭੁ ਕੋਈ ॥ ਗੁਰ ਪੂਰੇ ਕੀ ਵਡਿਆਈ ॥ ਤਾ ਕੀ ਕੀਮਤਿ ਕਹੀ ਨ ਜਾਈ ॥ ੧ ॥ ਹਉ ਕੁਰਬਾਨੁ ਜਾਈ ਤੇਰੇ ਨਾਵੈ ॥ ਜਿਸ ਨੋ ਬਖਸਿ ਲੈਹਿ ਮੇਰੇ ਪਿਆਰੇ ਸੋ ਜਸੁ ਤੇਰਾ ਗਾਵੈ ॥ ੧ ॥ ਰਹਾਉ ॥ ਤੂੰ ਭਾਰੋ ਸੁਆਮੀ ਮੇਰਾ ॥ ਸੰਤਾਂ ਭਰਵਾਸਾ ਤੇਰਾ ॥ ਨਾਨਕ ਪ੍ਰਭ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥