੬੩੦
ਸਰਣਾਈ ॥ ਮੁਖਿ ਨਿੰਦਕ ਕੈ ਛਾਈ ॥ ੨ ॥ ੨੨ ॥ ੮੬ ॥ ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੈ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥ ੧ ॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥ ੧ ॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥ ੨ ॥ ੨੩ ॥ ੮੭ ॥ ਸੋਰਠਿ ਮਹਲਾ ੫ ॥ ਨਾਲਿ ਨਰਾਇਣੇ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥ ੧ ॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥ ੧ ॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥ ੨ ॥ ੨੪ ॥ ੮੮ ॥ ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥ ੧ ॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥ ੨ ॥ ੨੫ ॥ ੮੯ ॥ ਸੋਰਠਿ ਮਹਲਾ ੫ ॥ ਕਰਨ ਕਰਾਵਨ ਹਰਿ ਅੰਤਰਜਾਮੀ ਜਨ ਅਪੁਨੇ ਕੀ ਰਾਖੈ ॥ ਜੈ ਜੈਕਾਰੁ ਹੋਤੁ ਜਗ ਭੀਤਰਿ ਸਬਦੁ ਗੁਰੂ ਰਸੁ ਚਾਖੈ ॥ ੧ ॥ ਪ੍ਰਭ ਜੀ ਤੇਰੀ ਓਟ ਗੁਸਾਈ ॥ ਤੂ ਸਮਰਥੁ ਸਰਨਿ ਕਾ ਦਾਤਾ ਆਠ ਪਹਰ ਤੁਮੑ ਧਿਆਈ ॥ ਰਹਾਉ ॥ ਜੋ ਜਨੁ ਭਜਨੁ ਕਰੇ ਪ੍ਰਭ ਤੇਰਾ ਤਿਸੈ ਅੰਦੇਸਾ ਨਾਹੀ ॥ ਸਤਿਗੁਰ ਚਰਨ ਲਗੇ ਭਉ ਮਿਟਿਆ ਹਰਿ ਗੁਨ ਗਾਏ ਮਨ ਮਾਹੀ ॥ ੨ ॥ ਸੂਖ ਸਹਜ ਆਨੰਦ ਘਨੇਰੇ ਸਤਿਗੁਰ ਦੀਆ ਦਿਲਾਸਾ ॥ ਜਿਣਿ ਘਰਿ ਆਏ ਸੋਭਾ ਸੇਤੀ ਪੂਰਨ ਹੋਈ ਆਸਾ ॥ ੩ ॥ ਪੂਰਾ ਗੁਰੁ ਪੂਰੀ ਮਤਿ ਜਾ ਕੀ ਪੂਰਨ ਪ੍ਰਭ ਕੇ ਕਾਮਾ ॥ ਗੁਰ ਚਰਨੀ ਲਾਗਿ ਤਰਿਓ ਭਵ ਸਾਗਰੁ ਜਪਿ ਨਾਨਕ ਹਰਿ ਹਰਿ ਨਾਮਾ ॥ ੪ ॥ ੨੬ ॥ ੯੦ ॥ ਸੋਰਠਿ ਮਹਲਾ ੫ ॥ ਭਇਓ ਕਿਰਪਾਲੁ ਦੀਨ ਦੁਖ ਭੰਜਨੁ ਆਪੇ ਸਭ ਬਿਧਿ ਥਾਟੀ ॥ ਖਿਨ ਮਹਿ ਰਾਖਿ ਲੀਓ ਜਨੁ ਅਪੁਨਾ ਗੁਰ ਪੂਰੈ ਬੇੜੀ ਕਾਟੀ ॥ ੧ ॥ ਮੇਰੇ ਮਨ ਗੁਰ ਗੋਵਿੰਦੁ ਸਦ ਧਿਆਈਐ ॥ ਸਗਲ ਕਲੇਸ ਮਿਟਹਿ ਇਸੁ ਤਨ ਤੇ ਮਨ ਚਿੰਦਿਆ ਫਲੁ ਪਾਈਐ ॥ ਰਹਾਉ ॥ ਜੀਅ ਜੰਤ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥