੬੩੧
ਜਾ ਕੇ ਸਭਿ ਖਿਨੇ ਪ੍ਰਭੁ ਊਚਾ ਅਗਮ ਅਪਾਰਾ ॥ ਸਾਧਸੰਗਿ ਨਾਨਕ ਨਾਮੁ ਧਿਆਇਆ ਮੁਖ ਊਜਲ ਭਏ ਦਰਬਾਰਾ ॥ ੨ ॥ ੨੭ ॥ ੯੧ ॥ ਸੋਰਠਿ ਮਹਲਾ ੫ ॥ ਸਿਮਰਉ ਅਪੁਨਾ ਸਾਂਈ ॥ ਦਿਨਸੁ ਰੈਨਿ ਸਦ ਧਿਆਈ ॥ ਹਾਥ ਦੇਇ ਜਿਨਿ ਰਾਖੇ ॥ ਹਰਿ ਨਾਮ ਮਹਾ ਰਸ ਚਾਖੇ ॥ ੧ ॥ ਅਪਨੇ ਗੁਰ ਊਪਰੁ ਕੁਰਬਾਨੁ ॥ ਭਏ ਕਿਰਪਾਲ ਪੂਰਨ ਪ੍ਰਭ ਦਾਤੇ ਜੀਅ ਹੋਏ ਮਿਹਰਵਾਨ ॥ ਰਹਾਉ ॥ ਨਾਨਕ ਜਨ ਸਰਨਾਈ ॥ ਜਿਨਿ ਪੂਰਨ ਪੈਜ ਰਖਾਈ ॥ ਸਗਲੇ ਦੂਖ ਮਿਟਾਈ ॥ ਸੁਖੁ ਭੁੰਚਹੁ ਮੇਰੇ ਭਾਈ ॥ ੨ ॥ ੨੮ ॥ ੯੨ ॥ ਸੋਰਠਿ ਮਹਲਾ ੫ ॥ ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ॥ ਰਾਖੁ ਪੈਜ ਨਾਮ ਅਪੁਨੇ ਕੀ ਕਰਨ ਕਰਾਵਨਹਾਰੇ ॥ ੧ ॥ ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥ ਬੁਰੇ ਭਲੇ ਹਮ ਥਾਰੇ ॥ ਰਹਾਉ ॥ ਸੁਣੀ ਪੁਕਾਰ ਸਮਰਥ ਸੁਆਮੀ ਬੰਧਨ ਕਾਟਿ ਸਵਾਰੇ ॥ ਪਹਿਰਿ ਸਿਰਪਾਉ ਸੇਵਕ ਜਨ ਮੇਲੇ ਨਾਨਕ ਪ੍ਰਗਟ ਪਹਾਰੇ ॥ ੨ ॥ ੨੯ ॥ ੯੩ ॥ ਸੋਰਠਿ ਮਹਲਾ ੫ ॥ ਜੀਅ ਜੰਤ ਸਭਿ ਵਸਿ ਕਰਿ ਦੀਨੇ ਸੇਵਕ ਸਭਿ ਦਰਬਾਰੇ ॥ ਅੰਗੀਕਾਰੁ ਕੀਓ ਪ੍ਰਭ ਅਪੁਨੇ ਭਵ ਨਿਧਿ ਪਾਰਿ ਉਤਾਰੇ ॥ ੧ ॥ ਸੰਤਨ ਕੇ ਕਾਰਜ ਸਗਲ ਸਵਾਰੇ ॥ ਦੀਨ ਦਇਆਲ ਕ੍ਰਿਪਾਲ ਕ੍ਰਿਪਾ ਨਿਧਿ ਪੂਰਨ ਖਸਮ ਹਮਾਰੇ ॥ ਰਹਾਉ ॥ ਆਉ ਬੈਠੁ ਆਦਰੁ ਸਭ ਥਾਈ ਊਨ ਨ ਕਤਹੂੰ ਬਾਤਾ ॥ ਭਗਤਿ ਸਿਰਪਾਉ ਦੀਓ ਜਨ ਅਪੁਨੇ ਪ੍ਰਤਾਪੁ ਨਾਨਕ ਪ੍ਰਭ ਜਾਤਾ ॥ ੨ ॥ ੩੦ ॥ ੯੪ ॥

ਸੋਰਠਿ ਮਹਲਾ ੯ ੴ ਸਤਿਗੁਰ ਪ੍ਰਸਾਦਿ ॥
ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥ ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥ ੧ ॥ ਰਹਾਉ ॥ ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥ ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥ ੧ ॥ ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ ॥ ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ ॥ ੨ ॥ ੧ ॥ ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਨਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥ ੧ ॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥ ੧ ॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥