੬੩੨
ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥ ੨ ॥ ੨ ॥ ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥ ੧ ॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥ ੧ ॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥ ੨ ॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥ ੩ ॥ ੩ ॥ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥ ੧ ॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥ ੧ ॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥ ੨ ॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥ ੩ ॥ ੪ ॥ ਸੋਰਠਿ ਮਹਲਾ ੯ ॥ ਪ੍ਰਾਨੀ ਕਉਨੁ ਉਪਾਉ ਕਰੈ ॥ ਜਾ ਤੇ ਭਗਤਿ ਰਾਮ ਕੀ ਪਾਵੈ ਜਮ ਕੋ ਤ੍ਰਾਸੁ ਹਰੈ ॥ ੧ ॥ ਰਹਾਉ ॥ ਕਉਨੁ ਕਰਮ ਬਿਦਿਆ ਕਹੁ ਕੈਸੀ ਧਰਮੁ ਕਉਨੁ ਫੁਨਿ ਕਰਈ ॥ ਕਉਨੁ ਨਾਮੁ ਗੁਰ ਜਾ ਕੈ ਸਿਮਰੈ ਭਵ ਸਾਗਰ ਕਉ ਤਰਈ ॥ ੧ ॥ ਕਲ ਮੈ ਏਕੁ ਨਾਮੁ ਕਿਰਪਾ ਨਿਧਿ ਜਾਹਿ ਜਪੈ ਗਤਿ ਪਾਵੈ ॥ ਅਉਰ ਧਰਮ ਤਾ ਕੈ ਸਮ ਨਾਹਨਿ ਇਹ ਬਿਧਿ ਬੇਦੁ ਬਤਾਵੈ ॥ ੨ ॥ ਸੁਖੁ ਦੁਖੁ ਰਹਤ ਸਦਾ ਨਿਰਲੇਪੀ ਜਾ ਕਉ ਕਹਤ ਗੁਸਾਈ ॥ ਸੋ ਤੁਮ ਹੀ ਮਹਿ ਬਸੈ ਨਿਰੰਤਰਿ ਨਾਨਕ ਦਰਪਨਿ ਨਿਆਈ ॥ ੩ ॥ ੫ ॥ ਸੋਰਠਿ ਮਹਲਾ ੯ ॥ ਮਾਈ ਮੈ ਕਿਹਿ ਬਿਧਿ ਲਖਉ ਗੁਸਾਈ ॥ ਮਹਾ ਮੋਹ ਅਗਿਆਨਿ ਤਿਮਰਿ ਮੋ ਮਨੁ ਰਹਿਓ ਉਰਝਾਈ ॥ ੧ ॥ ਰਹਾਉ ॥ ਸਗਲ ਜਨਮ ਭਰਮ ਹੀ ਭਰਮ ਖੋਇਓ ਨਹ ਅਸਥਿਰੁ ਮਤਿ ਪਾਈ ॥ ਬਿਖਿਆ ਸਕਤ ਰਹਿਉ ਨਿਸ ਬਾਸੁਰ ਨਹ ਛੂਟੀ ਅਧਮਾਈ ॥ ੧ ॥ ਸਾਧ ਸੰਗੁ ਕਬਹੂ ਨਹੀ ਕੀਨਾ ਨਹ ਕੀਰਤਿ ਪ੍ਰਭ ਗਾਈ ॥ ਜਨ ਨਾਨਕ ਮੈ ਨਾਹਿ ਕੋਊ ਗੁਨੁ ਰਾਖਿ ਲੇਹੁ ਸਰਨਾਈ ॥ ੨ ॥ ੬ ॥ ਸੋਰਠਿ ਮਹਲਾ ੯ ॥ ਮਾਈ ਮਨੁ ਮੇਰੋ ਬਸਿ ਨਾਹਿ ॥ ਨਿਸ ਬਾਸੁਰ ਬਿਖਿਅਨ ਕਉ ਧਾਵਤ ਕਿਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥