੬੩੩
ਬਿਧਿ ਰੋਕਉ ਤਾਹਿ ॥ ੧ ॥ ਰਹਾਉ ॥ ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ ਨਿਮਖ ਨ ਹੀਏ ਬਸਾਵੈ ॥ ਪਰ ਧਨ ਪਰ ਦਾਰਾ ਸਿਉ ਰਚਿਓ ਬਿਰਥਾ ਜਨਮੁ ਸਿਰਾਵੈ ॥ ੧ ॥ ਮਦਿ ਮਾਇਆ ਕੈ ਭਇਓ ਬਾਵਰੋ ਸੂਝਤ ਨਹ ਕਛੁ ਗਿਆਨਾ ॥ ਘਟ ਹੀ ਭੀਤਰਿ ਬਸਤ ਨਿਰੰਜਨੁ ਤਾ ਕੋ ਮਰਮੁ ਨ ਜਾਨਾ ॥ ੨ ॥ ਜਬ ਹੀ ਸਰਨਿ ਸਾਧ ਕੀ ਆਇਓ ਦੁਰਮਤਿ ਸਗਲ ਬਿਨਾਸੀ ॥ ਤਬ ਨਾਨਕ ਚੇਤਿਓ ਚਿੰਤਾਮਨਿ ਕਾਟੀ ਜਮ ਕੀ ਫਾਸੀ ॥ ੩ ॥ ੭ ॥ ਸੋਰਠਿ ਮਹਲਾ ੯ ॥ ਰੇ ਨਰ ਇਹ ਸਾਚੀ ਜੀਅ ਧਾਰਿ ॥ ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥ ੧ ॥ ਰਹਾਉ ॥ ਬਾਰੂ ਭੀਤਿ ਬਨਾਈ ਇਚਿ ਪਚਿ ਰਹਤ ਨਹੀ ਦਿਨ ਚਾਰਿ ॥ ਤੇਸੇ ਹੀ ਇਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥ ੧ ॥ ਅਜਹੂ ਸਮਝਿ ਕਛੁ ਬਿਗਸਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥ ਕਹੁ ਨਾਨਕ ਨਿਜ ਮਤੁ ਸਾਧਨ ਕਉ ਭਾਖਿਓ ਤੋਹਿ ਪੁਕਾਰਿ ॥ ੨ ॥ ੮ ॥ ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਲਾਗਿਓ ਦੁਖ ਮੈ ਸੰਗਿ ਨ ਹੋਈ ॥ ੧ ॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥ ੧ ॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥ ੨ ॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥ ੩ ॥ ੯ ॥ ਸੋਰਠਿ ਮਹਲਾ ੯ ॥ ਮਨ ਰੇ ਗਹਿਓ ਨ ਗੁਰ ਉਪਦੇਸੁ ॥ ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥ ੧ ॥ ਰਹਾਉ ॥ ਸਾਚ ਛਾਡਿ ਕੈ ਝੂਠਹੁ ਲਾਗਿਓ ਜਨਮੁ ਅਕਾਰਥੁ ਖੋਇਓ ॥ ਕਰਿ ਪਰਪੰਚ ਉਦਰ ਨਿਜ ਪੋਖਿਓ ਪਸੁ ਕੀ ਨਿਆਈ ਸੋਇਓ ॥ ੧ ॥ ਰਾਮ ਭਜਨ ਕੀ ਗਤਿ ਨਹੀ ਜਾਨੀ ਮਾਇਆ ਹਾਥਿ ਬਿਕਾਨਾ ॥ ਉਰਝਿ ਰਹਿਓ ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥ ੨ ॥ ਰਹਿਓ ਅਚੇਤੁ ਨ ਚੇਤਿਓ ਗੋਬਿੰਦ ਬਿਰਥਾ ਅਉਧ ਸਿਰਾਨੀ ॥ ਕਹੁ ਨਾਨਕ ਹਰਿ ਬਿਰਦੁ ਪਛਾਨਉ ਭੂਲੇ ਸਦਾ ਪਰਾਨੀ ॥ ੩ ॥ ੧੦ ॥ ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥ ੧ ॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥ ੧ ॥ ਆਸਾ ਮਨਸਾ ਸਗਲ ਤਿਆਗੈ ਜਗ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥