੬੩੪
ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥ ੨ ॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥ ੩ ॥ ੧੧ ॥ ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥ ੧ ॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥ ੧ ॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥ ੨ ॥ ਇਹਿ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥ ੩ ॥ ੧੨ ॥ ੧੩੯ ॥

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਨ ਪੜਉ ਹਰਿ ਬਿਨੁ ਹਿਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥ ੧ ॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥ ੨ ॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥ ੩ ॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥ ੪ ॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥