੬੩੫
ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥ ੫ ॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥ ੬ ॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥ ੭ ॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨ ਮਾਨੰ ॥ ੮ ॥ ੧ ॥ ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥ ੧ ॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥ ੨ ॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥ ੩ ॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥ ੪ ॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥ ੫ ॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥ ੬ ॥ ਗੁਰ ਮਿਲਿਐ ਭਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥