੬੩੬
ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥ ੭ ॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥ ੮ ॥ ੨ ॥ ਸੋਰਠਿ ਮਹਲਾ ੧ ॥ ਜਿਨੀੑ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨਾੑ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥ ੧ ॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥ ੧ ॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥ ੨ ॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥ ੩ ॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥ ੪ ॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿੑ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥ ੫ ॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥ ੬ ॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੀੑ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥ ੭ ॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥ ੮ ॥ ੩ ॥ ਸੋਰਠਿ ਮਹਲਾ ੧ ਪਹਿਲਾ ਦੁਤੁਕੀ ॥ ਤੂ ਗੁਣਦਾਤੌ ਨਿਰਮਲੋ ਭਾਈ ਨਿਰਮਲੁ ਨਾ ਮਨੁ ਹੋਇ ॥ ਜਮ ਅਪਰਾਧੀ ਨਿਰਗੁਣੇ ਭਾਈ ਤੁਝ ਹੀ ਤੇ ਗੁਣੁ ਸੋਇ ॥ ੧ ॥ ਮੇਰੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥