੬੩੭
ਪ੍ਰੀਤਮਾ ਤੂ ਕਰਤਾ ਕਰਿ ਵੇਖੁ ॥ ਹਉ ਪਾਪੀ ਪਾਖੰਡੀਆ ਭਾਈ ਮਨਿ ਤਨਿ ਨਾਮ ਵਿਸੇਖੁ ॥ ਰਹਾਉ ॥ ਬਿਖੁ ਮਾਇਆ ਚਿਤੁ ਮੋਹਿਆ ਭਾਈ ਚਤੁਰਾਈ ਪਤਿ ਖੋਇ ॥ ਚਿਤ ਮਹਿ ਠਾਕੁਰੁ ਸਚਿ ਵਸੈ ਭਾਈ ਜੇ ਗੁਰ ਗਿਆਨੁ ਸਮੋਇ ॥ ੨ ॥ ਰੂੜੌ ਰੂੜੌ ਆਖੀਐ ਭਾਈ ਰੂੜੌ ਲਾਲ ਚਲੂਲੁ ॥ ਜੇ ਮਨੁ ਹਰਿ ਸਿਉ ਬੈਰਾਗੀਐ ਭਾਈ ਦਰਿ ਘਰਿ ਸਾਚੁ ਅਭੂਲੁ ॥ ੩ ॥ ਪਾਤਾਲੀ ਆਕਾਸਿ ਤੂ ਭਾਈ ਘਰਿ ਘਰਿ ਤੂ ਗੁਣ ਗਿਆਨੁ ॥ ਗੁਰ ਮਿਲਿਐ ਸੁਖ ਪਾਇਆ ਭਾਈ ਚੂਕਾ ਮਨਹੁ ਗੁਮਾਨੁ ॥ ੪ ॥ ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ ਹੋਇ ॥ ਗਿਆਨਿ ਮਹਾ ਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ ॥ ੫ ॥ ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ ॥ ਪਾਹਣੁ ਨੀਰਿ ਪਖਾਲੀਐ ਭਾਈ ਜਲ ਮਹਿ ਬੂਡਹਿ ਤੇਹਿ ॥ ੬ ॥ ਗੁਰ ਬਿਨੁ ਅਲਖੁ ਨ ਲਖੀਐ ਭਾਈ ਜਗੁ ਬੂਡੈ ਪਤਿ ਖੋਇ ॥ ਮੇਰੇ ਠਾਕੁਰ ਹਾਥਿ ਵਡਾਈਆ ਭਾਈ ਜੈ ਭਾਵੈ ਤੈ ਦੇਇ ॥ ੭ ॥ ਬਈਅਰਿ ਬੋਲੈ ਮੀਠੁਲੀ ਭਾਈ ਸਾਚੁ ਕਹੈ ਪਿਰ ਭਾਇ ॥ ਬਿਰਹੈ ਬੇਧੀ ਸਚਿ ਵਸੀ ਭਾਈ ਅਧਿਕ ਰਹੀ ਹਰਿ ਨਾਇ ॥ ੮ ॥ ਸਭ ਕੋ ਆਖੈ ਆਪਣਾ ਭਾਈ ਗੁਰ ਤੇ ਬੁਝੈ ਸੁਜਾਨੁ ॥ ਜੋ ਬੀਧੇ ਸੇ ਊਬਰੇ ਭਾਈ ਸਬਦੁ ਸਚਾ ਨੀਸਾਨੁ ॥ ੯ ॥ ਈਧਨੁ ਅਧਿਕ ਸਕੇਲੀਐ ਭਾਈ ਪਾਵਕੁ ਰੰਚਕ ਪਾਇ ॥ ਖਿਨੁ ਪਲੁ ਨਾਮੁ ਰਿਦੈ ਵਸੈ ਭਾਈ ਨਾਨਕ ਮਿਲਣੁ ਸੁਭਾਇ ॥ ੧੦ ॥ ੪ ॥

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥ ੧ ॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥ ੨ ॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥