੬੩੯
ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥ ੮ ॥ ੨ ॥ ਸੋਰਠਿ ਮਹਲਾ ੩ ॥ ਹਰਿ ਜੀਉ ਸਬਦੇ ਜਾਪਦਾ ਭਾਈ ਪੂਰੈ ਭਾਗਿ ਮਿਲਾਇ ॥ ਸਦਾ ਸੁਖੁ ਸੋਹਾਗਣੀ ਭਾਈ ਅਨਦਿਨੁ ਰਤੀਆ ਰੰਗੁ ਲਾਇ ॥ ੧ ॥ ਹਰਿ ਜੀ ਤੂ ਆਪੇ ਰੰਗੁ ਚੜਾਇ ॥ ਗਾਵਹੁ ਗਾਵਹੁ ਰੰਗਿ ਰਾਤਿਹੋ ਭਾਈ ਹਰਿ ਸੇਤੀ ਰੰਗੁ ਲਾਇ ॥ ਰਹਾਉ ॥ ਗੁਰ ਕੀ ਕਾਰ ਕਮਾਵਣੀ ਭਾਈ ਆਪੁ ਛੋਡਿ ਚਿਤੁ ਲਾਇ ॥ ਸਦਾ ਸਹਜੁ ਫਿਰਿ ਦੁਖੁ ਨ ਲਗਈ ਭਾਈ ਹਰਿ ਆਪਿ ਵਸੈ ਮਨਿ ਆਇ ॥ ੨ ॥ ਪਿਰ ਕਾ ਹੁਕਮੁ ਨ ਜਾਣਈ ਭਾਈ ਸਾ ਕੁਲਖਣੀ ਕੁਨਾਰਿ ॥ ਮਨਹਠਿ ਕਾਰ ਕਮਾਵਣੀ ਭਾਈ ਵਿਣੁ ਨਾਵੈ ਕੂੜਿਆਰਿ ॥ ੩ ॥ ਸੇ ਗਾਵਹਿ ਜਿਨ ਮਸਤਕਿ ਭਾਗੁ ਹੈ ਭਾਈ ਭਾਇ ਸਚੈ ਬੈਰਾਗੁ ॥ ਅਨਦਿਨੁ ਰਾਤੇ ਗੁਣ ਰਵਹਿ ਭਾਈ ਨਿਰਭਉ ਗੁਰ ਲਿਵ ਲਾਗੁ ॥ ੪ ॥ ਸਭਨਾ ਮਾਰਿ ਜੀਵਾਲਦਾ ਭਾਈ ਸੋ ਸੇਵਹੁ ਦਿਨੁ ਰਾਤਿ ॥ ਸੋ ਕਿਉ ਮਨਹੁ ਵਿਸਾਰੀਐ ਭਾਈ ਜਿਸ ਦਿ ਵਡੀ ਹੈ ਦਾਤਿ ॥ ੫ ॥ ਮਨਮੁਖਿ ਮੈਲੀ ਡੁੰਮਣੀ ਭਾਈ ਦਰਗਹ ਨਾਹੀ ਥਾਉ ॥ ਗੁਰਮੁਖਿ ਹੋਵੈ ਤ ਗੁਣ ਰਵੈ ਭਾਈ ਮਿਲਿ ਪ੍ਰੀਤਮ ਸਾਚਿ ਸਮਾਉ ॥ ੬ ॥ ਏਤੁ ਜਨਮਿ ਹਰਿ ਨ ਚੇਤਿਓ ਭਾਈ ਲਿਆ ਮੁਹੁ ਦੇਸੀ ਜਾਇ ॥ ਕਿੜੀ ਪਵੰਦੀ ਮੁਹਾਇਓਨੁ ਭਾਈ ਬਿਖਿਆ ਨੋ ਲੋਭਾਇ ॥ ੭ ॥ ਨਾਮੁ ਸਮਾਲਹਿ ਸੁਖਿ ਵਸਹਿ ਭਾਈ ਸਦਾ ਸੁਖ ਸਾਂਤਿ ਸਰੀਰ ॥ ਨਾਨਕ ਨਾਮੁ ਸਮਾਲਿ ਤੁ ਭਾਈ ਅਪਰੰਪਰ ਗੁਣੀ ਗਹੀਰ ॥ ੮ ॥ ੩ ॥

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥ ੧ ॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟਿਐ ਭਾਈ ਸਬਦਿ ਮਿਲਾਵਣਹਾਰ ॥ ੨ ॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥