੬੪੦
ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥ ੩ ॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥ ੪ ॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥ ੫ ॥ ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥ ੬ ॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥ ੭ ॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥ ੮ ॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥ ੯ ॥ ੧ ॥ ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੋ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥ ੧ ॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥ ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ । ਜਿਨ ਭੇਟੈ ਪੂਰਾ ਸਤਿਗੁਰੂ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥