੬੪੨
ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥ ੨ ॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥ ੩ ॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲਿਐ ਹਰਿ ਦੁਆਰਾ ॥ ੪ ॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲਿਐ ਇਹ ਜੁਗਤਾ ॥ ੫ ॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥ ੬ ॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥ ੭ ॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥ ੮ ॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥ ੧ ॥ ੩ ॥

ਰਾਗੁ ਸੋਰਠਿ ਵਾਰ ਮਹਲੇ ੪ ਕੀ ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੧ ॥ ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ ॥ ਦੰਦੀ ਮੈਲੁ ਨ ਕਤੁ ਮਨਿ ਜੀਭੈ ਸਚਾ ਸੋਇ ॥ ਸਸੁਰੈ ਪੇਈਐ ਭੈ ਵਸੀ ਸਤਿਗੁਰੁ ਸੇਵਿ ਨਿਸੰਗ ॥ ਪਰਹਰਿ ਕਪੜੁ ਜੇ ਪਿਰ ਮਿਲੈ ਖੁਸੀ ਰਾਵੈ ਪਿਰੁ ਸੰਗਿ ॥ ਸਦਾ ਸੀਗਾਰੀ ਨਾਉ ਮਨਿ ਕਦੇ ਨ ਮੈਲੁ ਪਤੰਗੁ ॥ ਦੇਵਰ ਜੇਠ ਮੁਏ ਦੁਖਿ ਸਸੂ ਕਾ ਡਰੁ ਕਿਸੁ ॥ ਜੇ ਪਿਰ ਭਾਵੈ ਨਾਨਕਾ ਕਰਮ ਮਣੀ ਸਭੁ ਸਚੁ ॥ ੧ ॥ ਮਃ ੪ ॥ ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ ॥ ਗੁਰ ਪੁਰਖ ਮਨਾਵੈ ਆਪਣਾ ਗੁਰਮਤੀ ਹਰਿ ਹਰਿ ਬੋਲੈ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੈ ॥ ਗੁਰਿ ਸਤਿਗੁਰ ਨਾਮੁ ਦ੍ਰਿੜਾਇਆ ਮਨੁ ਅਨਤ ਨ ਕਾਹੂ ਡੋਲੇ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥ ੨ ॥ ਪਉੜੀ ॥ ਤੂ ਆਪੇ ਸਿਸਟਿ ਕਰਤਾ ਸਿਰਜਣਹਾਰਿਆ ॥ ਤੁਧੁ ਆਪੇ ਖੇਲੁ ਰਚਾਇ ਤੁਧੁ ਆਪਿ ਸਵਾਰਿਆ ॥ ਦਾਤਾ ਕਰਤਾ ਆਪਿ ਆਪਿ ਭੋਗਣਹਾਰਿਆ ॥ ਸਭੁ ਤੇਰਾ ਸਬਦੁ ਵਰਤੈ ਉਪਾਵਣਹਾਰਿਆ ॥ ਹਉ ਗੁਰਮੁਖਿ ਸਦਾ ਸਲਾਹੀ ਗੁਰ ਕਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥