੬੪੩
ਵਾਰਿਆ ॥ ੧ ॥ ਸਲੋਕੁ ਮਃ ੩ ॥ ਹਉਮੈ ਜਲਤੇ ਮੁਏ ਭ੍ਰਮਿ ਆਏ ਦੂਜੈ ਭਾਇ ॥ ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ ਪਾਇ ॥ ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ ॥ ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥ ੧ ॥ ਮਃ ੩ ॥ ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥ ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥ ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥ ਗੁਰਮੁਖਿ ਮੁਏ ਜੀਵਦੇ ਪਰਵਾਣੁ ਹਹਿ ਮਨਮੁਖ ਜਨਮਿ ਮਰਾਹਿ ॥ ਨਾਨਕ ਮੁਏ ਨ ਆਖੀਅਹਿ ਜਿ ਗੁਰ ਕੈ ਸਬਦਿ ਸਮਾਹਿ ॥ ੨ ॥ ਪਉੜੀ ॥ ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥ ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥ ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥ ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥ ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥ ੨ ॥ ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥ ੧ ॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥ ੨ ॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥ ੩ ॥ ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ ਬਿਨੁ ਨਾਵੈ ਜਗੁ ਕਮਲਾ ਫਿਰੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥