੬੪੪
ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥ ੧ ॥ ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥ ੨ ॥ ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥ ੪ ॥ ਸਲੋਕੁ ਮਃ ੩ ॥ ਜਿਉ ਤਨੁ ਕੋਲੂ ਪੀੜੀਐ ਰਤੁ ਨ ਭੋਰੀ ਡੇਹਿ ॥ ਜੀਉ ਵੰਞੈ ਚਉ ਖੰਨੀਐ ਸਚੇ ਸੰਦੜੈ ਨੇਹਿ ॥ ਨਾਨਕ ਮੇਲੁ ਨ ਚੁਕਈ ਰਾਤੀ ਅਤੈ ਡੇਹ ॥ ੧ ॥ ਮਃ ੩ ॥ ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ ਲੇਇ ॥ ਜਿਉ ਮਾਜੀਠੈ ਕਪੜੇ ਰੰਗੇ ਭੀ ਪਾਹੇਹਿ ॥ ਨਾਨਕ ਰੰਗੁ ਨ ਉਤਰੈ ਬਿਆ ਨ ਲਗੈ ਕੇਹ ॥ ੨ ॥ ਪਉੜੀ ॥ ਹਰਿ ਆਪਿ ਵਰਤੈ ਆਪਿ ਹਰਿ ਬੁਲਾਇਦਾ ॥ ਹਰਿ ਆਪੇ ਸ੍ਰਿਸਟਿ ਸਵਾਰਿ ਸਿਰਿ ਧੰਧੈ ਲਾਇਦਾ ॥ ਇਕਨਾ ਭਗਤੀ ਲਾਇ ਇਕਿ ਆਪਿ ਖੁਆਇਦਾ ॥ ਇਕਨਾ ਮਾਰਗਿ ਪਾਇ ਇਕਿ ਉਝੜਿ ਪਾਇਦਾ ॥ ਜਨੁ ਨਾਨਕੁ ਨਾਮੁ ਧਿਆਏ ਗੁਰਮੁਖਿ ਗੁਣ ਗਾਇਦਾ ॥ ੫ ॥ ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥ ੧ ॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧ ਲਗਾਇ ॥ ਇਹੁ ਮਨੁ ਵਸਿ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥