੬੪੫
ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥ ੨ ॥ ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥ ੬ ॥ ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥ ੧ ॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥ ੨ ॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥ ੭ ॥ ਸਲੋਕੁ ਮਃ ੩ ॥ ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ ਦੁਆਰੁ ॥ ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ ਵੀਚਾਰਿ ॥ ਏਹ ਮੁਦਾਵਣੀ ਸਤਿਗੁਰੂ ਪਾਈ ਗੁਰਸਿਖਾ ਲਧੀ ਭਾਲਿ ॥ ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ ਪਾਇਆ ਗੁਰਮੁਖਿ ਘਾਲਿ ॥ ੧ ॥ ਮਃ ੩ ॥ ਜੋ ਧੁਰਿ ਮੇਲੇ ਸੇ ਮਿਲਿ ਰਹੈ ਸਤਿਗੁਰ ਸਿਉ ਚਿਤੁ ਲਾਇ ॥ ਆਪਿ ਵਿਛੋੜੇਨੁ ਸੇ ਵਿਛੁੜੇ ਦੁਜੈ ਭਾਇ ਖੁਆਇ ॥ ਨਾਨਕ ਵਿਣੁ ਕਰਮਾ ਕਿਆ ਪਾਈਐ ਪੂਰਬਿ ਲਿਖਿਆ ਕਮਾਇ ॥ ੨ ॥ ਪਉੜੀ ॥ ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ ॥ ਹਰਿ ਨਾਮੁ ਸਲਾਹਿਹੁ ਨਿਤ ਹਰਿ ਕਉ ਬਲਿਹਾਰੀਆ ॥ ਜਿਨੀ ਸੁਣਿ ਮੰਨਿਆ ਹਰਿ ਨਾਉ ਤਿਨਾ ਹਉ ਵਾਰੀਆ ॥ ਗੁਰਮੁਖੀਆ ਹਰਿ ਮੇਲੁ ਮਿਲਾਵਣਹਾਰੀਆ ॥ ਹਉ ਬਲਿ ਜਾਵਾ ਦਿਨੁ ਰਾਤਿ ਗੁਰ ਦੇਖਣਹਾਰੀਆ ॥ ੮ ॥ ਸਲੋਕੁ ਮਃ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥