੬੪੬
ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥ ੧ ॥ ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥ ੨ ॥ ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥ ੯ ॥ ਸਲੋਕ ਮਃ ੩ ॥ ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥ ਵਿਣੁ ਡਿਠਾ ਕਿਆ ਸਾਲਾਹੀਐ ਅੰਧਾ ਅੰਧੁ ਕਮਾਇ ॥ ਨਾਨਕ ਸਬਦੁ ਪਛਾਣੀਐ ਨਾਮੁ ਵਸੈ ਮਨਿ ਆਇ ॥ ੧ ॥ ਮਃ ੩ ॥ ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥ ਸਚਾ ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ ॥ ਗੁਰ ਕਿਰਪਾ ਤੇ ਪਾਇਅਨਿ ਜੇ ਦੇਵੈ ਦੇਵਣਹਾਰੁ ॥ ਸਚਾ ਸਉਦਾ ਲਾਭੁ ਸਦਾ ਖਟਿਆ ਨਾਮੁ ਅਪਾਰੁ ॥ ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ ਕਰਮਿ ਪੀਆਵਣਹਾਰੁ ॥ ਨਾਨਕ ਸਚੁ ਸਲਾਹੀਐ ਧੰਨੁ ਸਵਾਰਣਹਾਰੁ ॥ ੨ ॥ ਪਉੜੀ ॥ ਜਿਨਾ ਅੰਦਰਿ ਕੂੜੁ ਵਰਤੈ ਸਚੁ ਨ ਭਾਵਈ ॥ ਜੇ ਕੋ ਬੋਲੈ ਸਚੁ ਕੂੜਾ ਜਲਿ ਜਾਵਈ ॥ ਕੂੜਿਆਰੀ ਰਜੈ ਕੂੜਿ ਜਿਉ ਵਿਸਟਾ ਕਾਗੁ ਖਾਵਈ ॥ ਜਿਸੁ ਹਰਿ ਹੋਇ ਕ੍ਰਿਪਾਲੁ ਸੋ ਨਾਮੁ ਧਿਆਵਈ ॥ ਹਰਿ ਗੁਰਮੁਖਿ ਨਾਮੁ ਅਰਾਧਿ ਕੂੜੁ ਪਾਪੁ ਲਹਿ ਜਾਵਈ ॥ ੧੦ ॥ ਸਲੋਕੁ ਮਃ ੩ ॥ ਸੇਖਾ ਚਉ ਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭਿ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥ ੨ ॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥