੬੪੮
ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥ ੧ ॥ ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥ ੨ ॥ ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥ ੧੪ ॥ ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥ ੧ ॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥ ੨ ॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥ ੧੫ ॥ ਸਲੋਕੁ ਮਃ ੩ ॥ ਬਿਨੁ ਕਰਮੈ ਨਾਉ ਨ ਪਾਈਐ ਪੂਰੈ ਕਰਮਿ ਪਾਇਆ ਜਾਇ ॥ ਨਾਨਕ ਨਦਰਿ ਕਰੇ ਜੇ ਆਪਣੀ ਤਾ ਗੁਰਮਤਿ ਮੇਲਿ ਮਿਲਾਇ ॥ ੧ ॥ ਮਃ ੧ ॥ ਇਕ ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ ॥ ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭਿ ਫਿਰਿ ਹਸਣਿ ਪਾਹਿ ॥ ਨਾਨਕ ਏਵ ਨ ਜਾਪਈ ਕਿਥੈ ਜਾਇ ਸਮਾਹਿ ॥ ੨ ॥ ਪਉੜੀ ॥ ਤਿਨ ਕਾ ਖਾਧਾ ਪੈਧਾ ਮਾਇਆ ਸਭੁ ਪਵਿਤੁ ਹੈ ਜੋ ਨਾਮਿ ਹਰਿ ਰਾਤੇ ॥ ਤਿਨ ਕੇ ਘਰ ਮੰਦਰ ਮਹਲ ਸਰਾਈ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸੇਵਕ ਸਿਖ ਅਭਿਆਗਤ ਜਾਇ ਵਰਸਾਤੇ ॥ ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤੁ ਹਰਿ ਜਿਨੀ ਗੁਰਮੁਖਿ ਸਿਖ ਸਾਧ ਸੰਤ ਚੜਿ ਜਾਤੇ ॥ ਤਿਨ ਕੇ ਕਰਮ ਧਰਮ ਕਾਰਜ ਸਭਿ ਪਵਿਤੁ ਹਹਿ ਜੋ ਬੋਲਹਿ ਹਰਿ ਹਰਿ ਰਾਮ ਨਾਮੁ ਹਰਿ ਸਾਤੇ ॥ ਜਿਨ ਕੈ ਪੋਤੈ ਪੁੰਨੁ ਹੈ ਸੇ ਗੁਰਮੁਖਿ ਸਿਖ ਗੁਰੂ ਪਹਿ ਜਾਤੇ ॥ ੧੬ ॥ ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥