੬੪੯
ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥ ੧ ॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥ ੨ ॥ ਪਉੜੀ ॥ ਜੋ ਹਰਿ ਨਾਮਿ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮ ਸਮਾਹੀ ॥ ੧੭ ॥ ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ ਸਬਦਿ ਮਰਹਿ ਫਿਰਿ ਨਾ ਮਰਹਿ ਤਾ ਸੇਵਾ ਪਵੈ ਸਭ ਥਾਇ ॥ ਪਾਰਸ ਪਰਸਿਐ ਪਾਰਸੁ ਹੋਵੈ ਸਚਿ ਰਹੈ ਲਿਵ ਲਾਇ ॥ ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ ਨਾਨਕ ਗਣਤੈ ਸੇਵਕੁ ਨਾ ਮਿਲੈ ਜਿਸੁ ਬਖਸੇ ਸੋ ਪਵੈ ਥਾਇ ॥ ੧ ॥ ਮਃ ੩ ॥ ਮਹਲੁ ਕੁਮਹਲੁ ਨ ਜਾਣਨੀ ਮੂਰਖ ਅਪਣੈ ਸੁਆਇ ॥ ਸਬਦੁ ਚੀਨਹਿ ਤਾ ਮਹਲੁ ਲਹਹਿ ਜੋਤੀ ਜੋਤਿ ਸਮਾਇ ॥ ਸਦਾ ਸਚੇ ਕਾ ਭਉ ਮਨਿ ਵਸੈ ਤਾ ਸਭਾ ਸੋਝੀ ਪਾਇ ॥ ਸਤਿਗੁਰੁ ਅਪਣੈ ਘਰਿ ਵਰਤਦਾ ਆਪੇ ਲਏ ਮਿਲਾਇ ॥ ਨਾਨਕ ਸਤਿਗੁਰਿ ਮਿਲਿਐ ਸਭ ਪੂਰੀ ਪਈ ਜਿਸ ਨੋ ਕਿਰਪਾ ਕਰੇ ਰਜਾਇ ॥ ੨ ॥ ਪਉੜੀ ॥ ਧੰਨੁ ਧਨੁ ਭਾਗ ਤਿਨਾ ਭਗਤ ਜਨਾ ਜੋ ਹਰਿ ਨਾਮਾ ਹਰਿ ਮੁਖਿ ਕਹਤਿਆ ॥ ਧਨੁ ਧਨੁ ਭਾਗ ਤਿਨਾ ਸੰਤ ਜਨਾ ਸੋ ਹਰਿ ਜਸੁ ਸ੍ਰਵਣੀ ਸੁਣਤਿਆ ॥ ਧਨੁ ਧਨੁ ਭਾਗ ਤਿਨਾ ਸਾਧ ਜਨਾ ਹਰਿ ਕੀਰਤਨੁ ਗਾਇ ਗੁਣੀ ਜਨ ਬਣਤਿਆ ॥ ਧਨੁ ਧਨੁ ਭਾਗ ਤਿਨਾ ਗੁਰਮੁਖਾ ਜੋ ਗੁਰ ਸਿਖ ਲੈ ਮੁਨ ਜਿਣਤਿਆ ॥ ਸਭ ਦੂ ਵਡੇ ਭਾਗ ਗੁਰਸਿਖਾ ਕੇ ਜੋ ਗੁਰ ਚਰਣੀ ਸਿਖ ਪੜਤਿਆ ॥ ੧੮ ॥ ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰੁ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥ ੧ ॥ ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ ਅੰਦਰੁ ਤ੍ਰਿਪਤਿ ਸੰਤੋਖਿਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥