੬੫੦
ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥ ੨ ॥ ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰ ਧਰੇ ਵਿਖਾ ॥ ੧੯ ॥ ਸਲੋਕੁ ਮਃ ੩ ॥ ਗੁਰ ਬਿਨ ਗਿਆਨੁ ਨ ਹੋਵਈ ਨਾ ਸੁਖੁ ਵਸੈ ਮਨਿ ਆਇ ॥ ਨਾਨਕ ਨਾਮ ਵਿਹੂਣੇ ਮਨਮੁਖੀ ਜਾਸਨਿ ਜਨਮੁ ਗਵਾਇ ॥ ੧ ॥ ਮਃ ੩ ॥ ਸਿਧ ਸਾਧਿਕ ਨਾਵੈ ਨੋ ਸਭਿ ਖੋਜਦੇ ਥਕਿ ਰਹੇ ਲਿਵ ਲਾਇ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਗੁਰਮੁਖਿ ਮਿਲੈ ਮਿਲਾਇ ॥ ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ ॥ ਸਾ ਸਿਧਿ ਸਾ ਕਰਮਾਤਿ ਹੈ ਅਚਿੰਤੁ ਕਰੇ ਜਿਸੁ ਦਾਤਿ ॥ ਨਾਨਕ ਗੁਰਮੁਖਿ ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥ ੨ ॥ ਪਉੜੀ ॥ ਹਮ ਢਾਢੀ ਹਰਿ ਪ੍ਰਭ ਖਸਮ ਕੇ ਨਿਤ ਗਾਵਹ ਹਰਿ ਗੁਣ ਛੰਤਾ ॥ ਹਰਿ ਕੀਰਤਨੁ ਕਰਹ ਹਰਿ ਜਸੁ ਸੁਣਹ ਤਿਸੁ ਕਵਲਾ ਕੰਤਾ ॥ ਹਰਿ ਦਾਤਾ ਸਭੁ ਜਗਤੁ ਭਿਖਾਰੀਆ ਮੰਗਤ ਜਨ ਜੰਤਾ ॥ ਹਰਿ ਦੇਵਹੁ ਦਾਨੁ ਦਇਆਲ ਹੋਇ ਵਿਚਿ ਪਾਥਰ ਕ੍ਰਿਮ ਜੰਤਾ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਧਨਵੰਤਾ ॥ ੨੦ ॥ ਸਲੋਕੁ ਮਃ ੩ ॥ ਪੜਨਾ ਗੁੜਨਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥ ੧ ॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥ ੨ ॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥