੬੫੪
ਸਿਰਜੀਆ ਆਪੇ ਫੁਨਿ ਗੋਈ ॥ ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥ ੨੯ ॥ ੧ ॥ ਸੁਧੁ

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥ ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥ ੧ ॥ ਮਨ ਰੇ ਸੰਸਾਰੁ ਅੰਧ ਗਹੇਰਾ ॥ ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥ ੧ ॥ ਰਹਾਉ ॥ ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ ॥ ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥ ੨ ॥ ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥ ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਨਾਰੀ ॥ ੩ ॥ ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥ ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥ ੪ ॥ ੧ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥ ੧ ॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥ ੧ ॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥ ੨ ॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥ ੩ ॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥ ੪ ॥ ੨ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥ ੧ ॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥ ੧ ॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥ ੨ ॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਓਨਿ ਹਰਿ ਪਹਿ ਕਿਆ ਲੀਨਾ ॥ ੩ ॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥