੬੫੫
੪ ॥ ੩ ॥ ਘਰੁ ੨ ॥ ਦੁਇ ਦੁਇ ਲੋਚਨ ਪੇਖਾ ॥ ਹਉ ਹਰਿ ਬਿਨੁ ਅਉਰੁ ਨ ਦੇਖਾ ॥ ਨੈਨ ਰਹੇ ਰੰਗੁ ਲਾਈ ॥ ਅਬ ਬੇ ਗਲ ਕਹਨੁ ਨ ਜਾਈ ॥ ੧ ॥ ਹਮਰਾ ਭਰਮੁ ਗਇਆ ਭਉ ਭਾਗਾ ॥ ਜਬ ਰਾਮ ਨਾਮ ਚਿਤੁ ਲਾਗਾ ॥ ੧ ॥ ਰਹਾਉ ॥ ਬਾਜੀਗਰ ਡੰਕ ਬਜਾਈ ॥ ਸਭ ਖਲਕ ਤਮਾਸੇ ਆਈ ॥ ਬਾਜੀਗਰ ਸ੍ਵਾਂਗੁ ਸਕੇਲਾ ॥ ਅਪਨੇ ਰੰਗ ਰਵੈ ਅਕੇਲਾ ॥ ੨ ॥ ਕਥਨੀ ਕਹਿ ਭਰਮੁ ਨ ਜਾਈ ॥ ਸਭ ਕਥਿ ਕਥਿ ਰਹੀ ਲੁਕਾਈ ॥ ਜਾ ਕਉ ਗੁਰਮੁਖਿ ਆਪਿ ਬੁਝਾਈ ॥ ਤਾ ਕੇ ਹਿਰਦੈ ਰਹਿਆ ਸਮਾਈ ॥ ੩ ॥ ਗੁਰ ਕਿੰਚਤ ਕਿਰਪਾ ਕੀਨੀ ॥ ਸਭੁ ਤਨੁ ਮਨੁ ਦੇਹ ਹਰਿ ਲੀਨੀ ॥ ਕਹਿ ਕਬੀਰ ਰੰਗਿ ਰਾਤਾ ॥ ਮਿਲਿਓ ਜਗਜੀਵਨ ਦਾਤਾ ॥ ੪ ॥ ੪ ॥ ਜਾ ਕੇ ਨਿਗਮ ਦੂਧ ਕੇ ਠਾਟਾ ॥ ਸਮੁੰਦੁ ਬਿਲੋਵਨ ਕਉ ਮਾਟਾ ॥ ਤਾ ਕੀ ਹੋਹੁ ਬਿਲੋਵਨਹਾਰੀ ॥ ਕਿਉ ਮੇਟੈਗੋ ਛਾਛਿ ਤੁਹਾਰੀ ॥ ੧ ॥ ਚੇਰੀ ਤੁ ਰਾਮੁ ਨ ਕਰਸਿ ਭਤਾਰਾ ॥ ਜਗਜੀਵਨ ਪ੍ਰਾਨ ਅਧਾਰਾ ॥ ੧ ॥ ਰਹਾਉ ॥ ਤੇਰੇ ਗਲਹਿ ਤਉਕੁ ਪਗ ਬੇਰੀ ॥ ਤੂ ਘਰ ਘਰ ਰਮਈਐ ਫੇਰੀ ॥ ਤੂ ਅਜਹੁ ਨ ਚੇਤਸਿ ਚੇਰੀ ॥ ਤੂ ਜਮਿ ਬਪੁਰੀ ਹੈ ਹੇਰੀ ॥ ੨ ॥ ਪ੍ਰਭ ਕਰਨ ਕਰਾਵਨਹਾਰੀ ॥ ਕਿਆ ਚੇਰੀ ਹਾਥ ਬਿਚਾਰੀ ॥ ਸੋਈ ਸੋਈ ਜਾਗੀ ॥ ਜਿਤੁ ਲਾਈ ਤਿਤੁ ਲਾਗੀ ॥ ੩ ॥ ਚੇਰੀ ਤੈ ਸੁਮਤਿ ਕਹਾਂ ਤੇ ਪਾਈ ॥ ਜਾ ਤੇ ਭ੍ਰਮ ਕੀ ਲੀਕ ਮਿਟਾਈ ॥ ਸੁ ਰਸੁ ਕਬੀਰੈ ਜਾਨਿਆ ॥ ਮੇਰੋ ਗੁਰ ਪ੍ਰਸਾਦਿ ਮਨੁ ਮਾਨਿਆ ॥ ੪ ॥ ੫ ॥ ਜਿਹ ਬਾਝੁ ਨ ਜੀਆ ਜਾਈ ॥ ਜਉ ਮਿਲੈ ਤ ਘਾਲ ਅਘਾਈ ॥ ਸਦ ਜੀਵਨੁ ਭਲੋ ਕਹਾਂਹੀ ॥ ਮੂਏ ਬਿਨੁ ਜੀਵਨੁ ਨਾਹੀ ॥ ੧ ॥ ਅਬ ਕਿਆ ਕਥੀਐ ਗਿਆਨੁ ਬੀਚਾਰਾ ॥ ਨਿਜ ਨਿਰਖਤ ਗਤ ਬਿਉਹਾਰਾ ॥ ੧ ॥ ਰਹਾਉ ॥ ਘਸਿ ਕੁਕੰਮ ਚੰਦਨੁ ਗਾਰਿਆ ॥ ਬਿਨੁ ਨੈਨਹੁ ਜਗਤੁ ਨਿਹਾਰਿਆ ॥ ਪੂਤਿ ਪਿਤਾ ਇਕੁ ਜਾਇਆ ॥ ਬਿਨੁ ਠਾਹਰ ਨਗਰੁ ਬਸਾਇਆ ॥ ੨ ॥ ਜਾਚਕ ਜਨ ਦਾਤਾ ਪਾਇਆ ॥ ਸੋ ਦੀਆ ਨ ਜਾਈ ਖਾਇਆ ॥ ਛੋਡਿਆ ਜਾਇ ਨ ਮੂਕਾ ॥ ਅਉਰਨ ਪਹਿ ਜਾਨਾ ਚੂਕਾ ॥ ੩ ॥ ਜੋ ਜੀਵਨ ਮਰਨਾ ਜਾਨੈ ॥ ਸੋ ਪੰਚ ਸੈਲ ਸੁਖ ਮਾਨੈ ॥ ਕਬੀਰੈ ਸੋ ਧਨੁ ਪਾਇਆ ॥ ਹਰਿ ਭੇਟਤ ਆਪੁ ਮਿਟਾਇਆ ॥ ੪ ॥ ੬ ॥ ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥ ੧ ॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥ ੧ ॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥