੬੫੬
ਘਟਿ ਦੀਪਕੁ ਰਹਿਆ ਸਮਾਈ ॥ ੨ ॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥ ੩ ॥ ੭ ॥ ਹ੍ਰਿਦੈ ਕਪਟੁ ਮੁਖ ਗਿਆਨੀ ॥ ਝੂਠੇ ਕਹਾ ਬਿਲੋਵਸਿ ਪਾਨੀ ॥ ੧ ॥ ਕਾਂਇਆ ਮਾਂਜਸਿ ਕਉਨ ਗੁਨਾਂ ॥ ਜਉ ਘਟ ਭੀਤਰਿ ਹੈ ਮਲਨਾਂ ॥ ੧ ॥ ਰਹਾਉ ॥ ਲਉਕੀ ਅਠਸਠਿ ਤੀਰਥ ਨਾੑਈ ॥ ਕਉਰਾਪਨੁ ਤਊ ਨ ਜਾਈ ॥ ੨ ॥ ਕਹਿ ਕਬੀਰ ਬੀਚਾਰੀ ॥ ਭਵ ਸਾਗਰੁ ਤਾਰਿ ਮੁਰਾਰੀ ॥ ੩ ॥ ੮ ॥

ਸੋਰਠਿ ੴ ਸਤਿਗੁਰ ਪ੍ਰਸਾਦਿ ॥
ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥ ੧ ॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥ ੧ ॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥ ੨ ॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥ ੩ ॥ ੯ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥ ੧ ॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥ ੨ ॥ ੧੦ ॥ ਰਾਗੁ ਸੋਰਠਿ ॥ ਭੂਖੇ ਭਗਤਿ ਨ ਕੀਜੈ ॥ ਯਹ ਮਾਲਾ ਅਪਨੀ ਲੀਜੈ ॥ ਹਉ ਮਾਂਗਉ ਸੰਤਨ ਰੇਨਾ ॥ ਮੈ ਨਾਹੀ ਕਿਸੀ ਕਾ ਦੇਨਾ ॥ ੧ ॥ ਮਾਧੋ ਕੇਸੀ ਬਨੈ ਤੁਮ ਸੰਗੇ ॥ ਆਪਿ ਨ ਦੇਹੁ ਤ ਲੇਵਹੁ ਮੰਗੇ ॥ ਰਹਾਉ ॥ ਦੁਇ ਸੇਰ ਮਾਂਗਉ ਚੂਨਾ ॥ ਪਾਉ ਘੀਉ ਸੰਗਿ ਲੂਨਾ ॥ ਅਧ ਸੇਰੁ ਮਾਂਗਉ ਦਾਲੇ ॥ ਮੋ ਕਉ ਦੋਨਉ ਵਖਤ ਜਿਵਾਲੇ ॥ ੨ ॥ ਖਾਟ ਮਾਂਗਉ ਚਉਪਾਈ ॥ ਸਿਰਹਾਨਾ ਅਵਰ ਤੁਲਾਈ ॥ ਊਪਰ ਕਉ ਮਾਂਗਉ ਖੀਂਧਾ ॥ ਤੇਰੀ ਭਗਤਿ ਕਰੈ ਜਨੁ ਥੀਂ.ਧਾ ॥ ੩ ॥ ਮੈ ਨਾਹੀ ਕੀਤਾ ਲਬੋ ॥ ਇਕੁ ਨਾਉ ਤੇਰਾ ਮੈ ਫਬੋ ॥ ਕਹਿ ਕਬੀਰ ਮਨੁ ਮਾਨਿਆ ॥ ਮਨੁ ਮਾਨਿਆ ਤਉ ਹਰਿ ਜਾਨਿਆ ॥ ੪ ॥ ੧੧ ॥

ਰਾਗੁ ਸੋਰਠਿ ਬਾਨੀ ਭਗਤ ਨਾਮਦੇ ਜੀ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਜਬ ਦੇਖਾ ਤਬ ਗਾਵਾ ॥ ਤਉ ਜਨ ਧੀਰਜੁ ਪਾਵਾ ॥ ੧ ॥ ਨਾਦਿ ਸਮਾਇਲੋ ਰੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥