੬੫੮
ਪਾਇਆ ਸੋ ਗਤਿ ਭਈ ਹਮਾਰੀ ॥ ੨ ॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥ ੩ ॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੋੁਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥ ੪ ॥ ੧ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥ ੧ ॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥ ੧ ॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥ ੨ ॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥ ੩ ॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥ ੪ ॥ ੨ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥ ੧ ॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥ ੧ ॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥ ੨ ॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥ ੩ ॥ ੩ ॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥ ੧ ॥ ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ ਤਿਆਗਿ ਬਚਨ ਰਚਨਾ ॥ ੧ ॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥ ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥ ੨ ॥ ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥ ੩ ॥ ੪ ॥ ਜਉ ਤੁਮ ਗਿਰਿਵਰ ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥ ੧ ॥ ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥ ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥ ੧ ॥ ਰਹਾਉ ॥ ਜਉ ਤੁਮ ਦੀਵਰਾ ਤਉ ਹਮ ਬਾਤੀ ॥ ਜਉ ਤੁਮ ਤੀਰਥ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥