੬੫੯
ਤਉ ਹਮ ਜਾਤੀ ॥ ੨ ॥ ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥ ੩ ॥ ਜਹ ਜਹ ਜਾਉ ਤਹਾ ਤੇਰੀ ਸੇਵਾ ॥ ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥ ੪ ॥ ਤੁਮਰੇ ਭਜਨ ਕਟਹਿ ਜਮ ਫਾਂਸਾ ॥ ਭਗਤਿ ਹੇਤ ਗਾਵੈ ਰਵਿਦਾਸਾ ॥ ੫ ॥ ੫ ॥ ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ ॥ ਹਾਡ ਮਾਸ ਨਾੜੀਂ. ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥ ੧ ॥ ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥ ਜੈਸੇ ਤਰਵਰ ਪੰਖਿ ਬਸੇਰਾ ॥ ੧ ॥ ਰਹਾਉ ॥ ਰਾਖਹੁ ਕੰਧ ਉਸਾਰਹੁ ਨੀਵਾਂ ॥ ਸਾਢੇ ਤਿਨਿ ਹਾਥ ਤੇਰੀ ਸੀਵਾਂ ॥ ੨ ॥ ਬੰਕੇ ਬਾਲ ਪਾਗ ਸਿਰਿ ਡੇਰੀ ॥ ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥ ੩ ॥ ਊਚੇ ਮੰਦਰ ਸੁੰਦਰ ਨਾਰੀ ॥ ਰਾਮ ਨਾਮ ਬਿਨੁ ਬਾਜੀ ਹਾਰੀ ॥ ੪ ॥ ਮੇਰੀ ਜਾਤਿ ਕਮੀਨੀ ਪਾਂਤਿ ਕਮੀਨੀ ਓਛਾ ਜਨਮੁ ਹਮਾਰਾ ॥ ਤੁਮ ਸਰਨਾਗਤਿ ਰਾਜਾ ਰਾਮਚੰਦ ਕਹਿ ਰਵਿਦਾਸ ਚਮਾਰਾ ॥ ੫ ॥ ੬ ॥ ਚਮਰਟਾ ਗਾਂਠਿ ਨ ਜਨਈ ॥ ਲੋਗੁ ਗਠਾਵੈ ਪਨਹੀ ॥ ੧ ॥ ਰਹਾਉ ॥ ਆਰ ਨਹੀ ਜਿਹ ਤੋਪਉ ॥ ਨਹੀ ਰਾਂਬੀ ਠਾਉ ਰੋਪਉ ॥ ੧ ॥ ਲੋਗੁ ਗੰਠਿ ਗੰਠਿ ਖਰਾ ਬਿਗੂਚਾ ॥ ਹਉ ਬਿਨੁ ਗਾਂਠੇ ਜਾਇ ਪਹੂਚਾ ॥ ੨ ॥ ਰਵਿਦਾਸੁ ਜਪੈ ਰਾਮ ਨਾਮਾ ॥ ਮੋਹਿ ਜਮ ਸਿਉ ਨਾਹੀ ਕਾਮਾ ॥ ੩ ॥ ੭ ॥

ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ੴ ਸਤਿਗਰੁ ਪ੍ਰਸਾਦਿ ॥
ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧਵਾਨੀ ॥ ਰੂਪਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥ ੧ ॥ ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥ ੧ ॥ ਰਹਾਉ ॥ ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥ ੨ ॥ ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥ ੩ ॥ ੧ ॥ ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥ ੧ ॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥ ੧ ॥ ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥ ੨ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥