੬੬੦
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥ ੧ ॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥ ੧ ॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥ ੨ ॥ ਦਇਆਲ ਤੇਰੈ ਨਾਮਿ ਤਰਾ ॥ ਸਦ ਕਰਬਾਣੈ ਜਾਉ ॥ ੧ ॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥ ੩ ॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥ ੧ ॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਂਚਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥ ੪ ॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥ ੧ ॥ ਰਹਾਉ ॥ ੪ ॥ ੧ ॥ ਧਨਾਸਰੀ ਮਹਲਾ ੧ ॥ ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥ ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ ਜੀਅ ਪਰਾਣਾ ॥ ੧ ॥ ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ ਦਿਨਾ ॥ ੧ ॥ ਰਹਾਉ ॥ ਸਾਸੁ ਮਾਸੁ ਸਭੁ ਜੀਉ ਤੁਮਾਰਾ ਤੂ ਮੈ ਖਰਾ ਪਿਆਰਾ ॥ ਨਾਨਕੁ ਸਾਇਰੁ ਏਵ ਕਹਤੁ ਹੈ ਸਚੇ ਪਰਵਦਗਾਰਾ ॥ ੨ ॥ ਜੇ ਤੂ ਕਿਸੈ ਨ ਦੇਹੀ ਮੇਰੇ ਸਾਹਿਬਾ ਕਿਆ ਕੋ ਕਢੈ ਗਹਣਾ ॥ ਨਾਨਕੁ ਬਿਨਵੈ ਸੋ ਕਿਛੁ ਪਾਈਐ ਪੁਰਬਿ ਲਿਖੇ ਕਾ ਲਹਣਾ ॥ ੩ ॥ ਨਾਮੁ ਖਸਮ ਕਾ ਚਿਤਿ ਨ ਕੀਆ ਕਪਟੀ ਕਪਟੁ ਕਮਾਣਾ ॥ ਜਮ ਦੁਆਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥