੬੬੧
ਜਾ ਪਕੜਿ ਚਲਾਇਆ ਤਾ ਚਲਦਾ ਪਛੁਤਾਣਾ ॥ ੪ ॥ ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥ ਭਾਲਿ ਰਹੇ ਹਮ ਰਹਣੁ ਨ ਪਾਇਆ ਜੀਵਤਿਆ ਮਰਿ ਰਹੀਐ ॥ ੫ ॥ ੨ ॥

ਧਨਾਸਰੀ ਮਹਲਾ ੧ ਘਰੁ ਦੂਜਾ ੴ ਸਤਿਗੁਰ ਪ੍ਰਸਾਦਿ ॥
ਕਿਉ ਸਿਮਰੀ ਸਿਵਰਿਆ ਨਹੀ ਜਾਇ ॥ ਤਪੈ ਹਿਆਉ ਜੀਅੜਾ ਬਿਲਲਾਇ ॥ ਸਿਰਜਿ ਸਵਾਰੇ ਸਾਚਾ ਸੋਇ ॥ ਤਿਸੁ ਵਿਸਰਿਐ ਚੰਗਾ ਕਿਉ ਹੋਇ ॥ ੧ ॥ ਹਿਕਮਤਿ ਹੁਕਮਿ ਨ ਪਾਇਆ ਜਾਇ ॥ ਕਿਉ ਕਰਿ ਸਾਚਿ ਮਿਲਉ ਮੇਰੀ ਮਾਇ ॥ ੧ ॥ ਰਹਾਉ ॥ ਵਖਰੁ ਨਾਮੁ ਦੇਖਣ ਕੋਈ ਜਾਇ ॥ ਨਾ ਕੋ ਚਾਖੇ ਨਾ ਕੋ ਖਾਇ ॥ ਲੋਕਿ ਪਤੀਣੈ ਨਾ ਪਤਿ ਹੋਇ ॥ ਤਾ ਪਤਿ ਰਹੈ ਰਾਖੈ ਜਾ ਸੋਇ ॥ ੨ ॥ ਜਹ ਦੇਖਾ ਤਹ ਰਹਿਆ ਸਮਾਇ ॥ ਤੁਧੁ ਬਿਨੁ ਦੂਜੀ ਨਾਹੀ ਜਾਇ ॥ ਜੇ ਕੋ ਕਰੇ ਕੀਤੈ ਕਿਆ ਹੋਇ ॥ ਜਿਸ ਨੋ ਬਖਸੇ ਸਾਚਾ ਸੋਇ ॥ ੩ ॥ ਹੁਣਿ ਉਠਿ ਚਲਨਾ ਮੁਹਤਿ ਕਿ ਤਾਲਿ ॥ ਕਿਆ ਮੁਹੁ ਦੇਸਾ ਗੁਣ ਨਹੀ ਨਾਲਿ ॥ ਜੈਸੀ ਨਦਰਿ ਕਰੇ ਤੈਸਾ ਹੋਇ ॥ ਵਿਣੁ ਨਦਰੀ ਨਾਨਕ ਨਹੀ ਕੋਇ ॥ ੪ ॥ ੧ ॥ ੩ ॥ ਧਨਾਸਰੀ ਮਹਲਾ ੧ ॥ ਨਦਰਿ ਕਰੇ ਤਾ ਸਿਮਰਿਆ ਜਾਇ ॥ ਆਤਮਾ ਦ੍ਰਵੈ ਰਹੈ ਲਿਵ ਲਾਇ ॥ ਆਤਮਾ ਪਰਾਤਮਾ ਏਕੋ ਕਰੈ ॥ ਅੰਤਰ ਕੀ ਦੁਬਿਧਾ ਅੰਤਰਿ ਮਰੈ ॥ ੧ ॥ ਗੁਰ ਪਰਸਾਦੀ ਪਾਇਆ ਜਾਇ ॥ ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥ ੧ ॥ ਰਹਾਉ ॥ ਸਚਿ ਸਿਮਰਿਐ ਹੋਵੈ ਪਰਗਾਸੁ ॥ ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥ ਸਤਿਗੁਰ ਕੀ ਐਸੀ ਵਡਿਆਈ ॥ ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥ ੨ ॥ ਐਸੀ ਸੇਵਕੁ ਸੇਵਾ ਕਰੇ ॥ ਜਿਸੁ ਕਾ ਜੀਉ ਤਿਸੁ ਆਗੈ ਧਰੈ ॥ ਸਾਹਿਬ ਭਾਵੈ ਸੋ ਪਰਵਾਣੁ ॥ ਸੋ ਸੇਵਕੁ ਦਰਗਹ ਪਾਵੈ ਮਾਣੁ ॥ ੩ ॥ ਸਤਿਗੁਰ ਕੀ ਮੂਰਤਿ ਹਿਰਦੈ ਵਸਾਏ ॥ ਜੋ ਇਛੈ ਸੋਈ ਫਲੁ ਪਾਏ ॥ ਸਾਚਾ ਸਾਹਿਬੁ ਕਿਰਪਾ ਕਰੈ ॥ ਸੋ ਸੇਵਕੁ ਜਮ ਤੇ ਕੈਸਾ ਡਰੈ ॥ ੪ ॥ ਭਨਤਿ ਨਾਨਕੁ ਕਰੇ ਵੀਚਾਰੁ ॥ ਸਾਚੀ ਬਾਣੀ ਸਿਉ ਧਰੇ ਪਿਆਰੁ ॥ ਤਾ ਕੋ ਪਾਵੈ ਮੋਖ ਦੁਆਰੁ ॥ ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥ ੫ ॥ ੨ ॥ ੪ ॥ ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥ ੧ ॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥ ੧ ॥ ਰਹਾਉ ॥ ਜਿਨਿ ਕਨ ਕੀਤੇ ਅਖੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥