੬੬੨
ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥ ੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥ ੩ ॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥ ੪ ॥ ੩ ॥ ੫ ॥ ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥ ੧ ॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥ ੧ ॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥ ੨ ॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥ ੩ ॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥ ੪ ॥ ੪ ॥ ੬ ॥ ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥ ੧ ॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥ ੧ ॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥ ੨ ॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥ ੩ ॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥ ੪ ॥ ੫ ॥ ੭ ॥

ਧਨਾਸਰੀ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥ ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥ ੧ ॥ ਕਲ ਮਹਿ ਰਾਮ ਨਾਮੁ ਸਾਰੁ ॥ ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥ ੧ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥