੬੬੩
ਆਂਟ ਸੇਤੀ ਨਾਮੁ ਪਕੜਹਿ ਸੂਝਤੇ ਤਿਨਿ ਲੋਅ ॥ ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥ ੨ ॥ ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥ ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥ ੩ ॥ ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥ ਬਿਨ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥ ੪ ॥ ੧ ॥ ੬ ॥ ੮ ॥

ਧਨਾਸਰੀ ਮਹਲਾ ੧ ਆਰਤੀ ੴ ਸਤਿਗੁਰ ਪ੍ਰਸਾਦਿ ॥
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥ ੧ ॥ ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥ ੧ ॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥ ੨ ॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਕੈ ਚਾਨਣਿ ਸਭਿ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਬਾਵੈ ਸੁ ਆਰਤੀ ਹੋਇ ॥ ੩ ॥ ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥ ੪ ॥ ੧ ॥ ੭ ॥ ੯ ॥

ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਇਹੁ ਧਨੁ ਅਖੁਟੁ ਨ ਨਿਖੁਟੈ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥ ੧ ॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖਮਨ ਅੰਤਰਿ ਸਹਜਿ ਸਮਾਣੀ ॥ ੨ ॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ । ਗੁਰ ਪਰਸਾਦਿ ਵਸੈ ਮਨਿ ਆਇ ॥ ੩ ॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥