੬੬੪
ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥ ੪ ॥ ੧ ॥ ਧਨਾਸਰੀ ਮਹਲਾ ੩ ॥ ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥ ੧ ॥ ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥ ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲ ਨਾਮਿ ਹਉਮੈ ਮਲੁ ਧੋਇ ॥ ਸਾਚੀ ਭਗਤਿ ਸਦਾ ਸੁਖੁ ਹੋਇ ॥ ੨ ॥ ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥ ੩ ॥ ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ ਨਾਨਕ ਨਾਮਿ ਸਾਂਤਿ ਸੁਖੁ ਪਾਏ ॥ ੪ ॥ ੨ ॥ ਧਨਾਸਰੀ ਮਹਲਾ ੩ ॥ ਸਦਾ ਅਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥ ੧ ॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥ ੨ ॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥ ੩ ॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥ ੪ ॥ ੩ ॥ ਧਨਾਸਰੀ ਮਹਲਾ ੩ ਤੀਜਾ ॥ ਜਗੁ ਮੈਲਾ ਮੈਲੋ ਹੋਇ ਜਾਇ ॥ ਆਵੈ ਜਾਇ ਦੂਜੈ ਲੋਭਾਇ ॥ ਦੂਜੈ ਭਾਇ ਸਭ ਪਰਜ ਵਿਗੋਈ ॥ ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ ॥ ੧ ॥ ਗੁਰ ਸੇਵਾ ਤੇ ਜਨੁ ਨਿਰਮਲੁ ਹੋਇ ॥ ਅੰਤਰਿ ਨਾਮੁ ਵਸੈ ਪਤਿ ਊਤਮ ਹੋਇ ॥ ਰਹਾਉ ॥ ਗੁਰਮੁਖਿ ਉਬਰੇ ਹਰਿ ਸਰਣਾਈ ॥ ਰਾਮ ਨਾਮਿ ਰਾਤੇ ਭਗਤਿ ਦ੍ਰਿੜਾਈ ॥ ਭਗਤਿ ਕਰੇ ਜਨੁ ਵਡਿਆਈ ਪਾਏ ॥ ਸਾਚਿ ਰਤੇ ਸੁਖ ਸਹਜਿ ਸਮਾਏ ॥ ੨ ॥ ਸਾਚੇ ਕਾ ਗਾਹਕੁ ਵਿਰਲਾ ਕੋ ਜਾਣੁ ॥ ਗੁਰ ਕੈ ਸਬਦਿ ਆਪੁ ਪਛਾਣੁ ॥ ਸਾਚੀ ਰਾਸਿ ਸਾਚਾ ਵਾਪਾਰੁ ॥ ਸੋ ਧੰਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥