੬੬੫
ਪੁਰਖੁ ਜਿਸੁ ਨਾਮਿ ਪਿਆਰੁ ॥ ੩ ॥ ਤਿਨਿ ਪ੍ਰਭਿ ਸਾਚੈ ਇਕਿ ਸਚਿ ਲਾਏ ॥ ਊਤਮ ਬਾਣੀ ਸਬਦੁ ਸੁਣਾਏ ॥ ਪ੍ਰਭ ਸਾਚੇ ਕੀ ਸਾਚੀ ਕਾਰ ॥ ਨਾਨਕ ਨਾਮਿ ਸਵਾਰਣਹਾਰ ॥ ੪ ॥ ੪ ॥ ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥ ੧ ॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥ ੧ ॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥ ੨ ॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥ ੩ ॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥ ੪ ॥ ੫ ॥ ਧਨਾਸਰੀ ਮਹਲਾ ੩ ॥ ਮਨੁ ਮਰੈ ਧਾਤੁ ਮਰਿ ਜਾਇ ॥ ਬਿਨੁ ਮਨ ਮੁਏ ਕੈਸੇ ਹਰਿ ਪਾਇ ॥ ਇਹੁ ਮਨੁ ਮਰੈ ਦਾਰੂ ਜਾਣੈ ਕੋਇ ॥ ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥ ੧ ॥ ਜਿਸ ਨੋ ਬਖਸੇ ਹਰਿ ਦੇ ਵਡਿਆਈ ॥ ਗੁਰ ਪਰਸਾਦਿ ਵਸੈ ਮਨਿ ਆਈ ॥ ਰਹਾਉ ॥ ਗੁਰਮੁਖਿ ਕਰਣੀ ਕਾਰ ਕਮਾਵੈ ॥ ਤਾ ਇਸੁ ਮਨ ਕੀ ਸੋਝੀ ਪਾਵੈ ॥ ਮਨੁ ਮੈ ਮਤੁ ਮੈਗਲ ਮਿਕਦਾਰਾ ॥ ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥ ੨ ॥ ਮਨੁ ਅਸਾਧੁ ਸਾਧੈ ਜਨੁ ਕੋਈ ॥ ਅਚਰੁ ਚਰੈ ਤਾ ਨਿਰਮਲੁ ਹੋਈ ॥ ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ ਹਉਮੈ ਵਿਚਹੁ ਤਜੈ ਵਿਕਾਰ ॥ ੩ ॥ ਜੋ ਧੁਰਿ ਰਖਿਅਨੁ ਮੇਲਿ ਮਿਲਾਇ ॥ ਕਦੇ ਨ ਵਿਛੁੜਹਿ ਸਬਦਿ ਸਮਾਇ ॥ ਆਪਣੀ ਕਲਾ ਆਪੇ ਪ੍ਰਭੁ ਜਾਣੈ ॥ ਨਾਨਕ ਗੁਰਮੁਖਿ ਨਾਮੁ ਪਛਾਣੈ ॥ ੪ ॥ ੬ ॥ ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥ ੧ ॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥ ੨ ॥ ਚਹੁ ਜੁਗ ਮਹਿ ਅਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥ ੩ ॥ ਸਭੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥