੬੬੬
ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥ ੪ ॥ ੭ ॥ ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥ ੧ ॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥ ੧ ॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥ ੨ ॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥ ੩ ॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥ ੪ ॥ ੮ ॥

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਕਹਉ ਰੰਗਿ ਰਾਤਾ ॥ ੧ ॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥ ੧ ॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥ ੨ ॥ ਭਨਤਿ ਨਾਨਕ ਭਰਮ ਪਟ ਖੂਲੇੑ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥ ੩ ॥ ੧ ॥ ੯ ॥

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴਸਤਿਗੁਰ ਪ੍ਰਸਾਦਿ ॥
ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥ ੧ ॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥ ੨ ॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥