੬੬੭
ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥ ੩ ॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥ ੪ ॥ ੧ ॥ ਧਨਾਸਰੀ ਮਹਲਾ ੪ ॥ ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ ॥ ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥ ੧ ॥ ਹਰਿ ਕੈ ਨਾਮਿ ਰਤਾ ਬੈਰਾਗੀ ॥ ਹਰਿ ਹਰਿ ਕਥਾ ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥ ੧ ॥ ਰਹਾਉ ॥ ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮੑ ਠਾਕੁਰ ਹਮ ਸਾਂਗੀ ॥ ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥ ੨ ॥ ਕਿਆ ਹਮ ਕਿਰਮ ਨਾਨੑ ਨਿਕ ਕੀਰੇ ਤੁਮੑ ਵਡ ਪੁਰਖ ਵਡਾਗੀ ॥ ਤੁਮੑਰੀ ਗਤਿ ਮਿਤਿ ਕਹਿ ਨ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ ॥ ੩ ॥ ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ ॥ ਨਾਨਕ ਦਾਸਨਿ ਦਾਸੁ ਕਰਹੁ ਪ੍ਰਭ ਹਮ ਹਰਿ ਕਥਾ ਕਥਾਗੀ ॥ ੪ ॥ ੨ ॥ ਧਨਾਸਰੀ ਮਹਲਾ ੪ ॥ ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥ ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥ ੧ ॥ ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥ ਹਰਿ ਹਰਿ ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥ ੧ ॥ ਰਹਾਉ ॥ ਐਸਾ ਸੰਤੁ ਸਾਧੁ ਜਿਨ ਪਾਇਆ ਤੇ ਵਡ ਪੁਰਖ ਵਡਾਨੀ ॥ ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਚਾਨੀ ॥ ੨ ॥ ਹਰਿ ਹਰਿ ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ ॥ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ ਭੁਖਾਨੀ ॥ ੩ ॥ ਜਿਨ ਕੇ ਵਡੇ ਭਾਗ ਵਡ ਊਚੇ ਤਿਨ ਹਰਿ ਜਪਿਓ ਜਪਾਨੀ ॥ ਤਿਨ ਹਰਿ ਸੰਗਤਿ ਮੇਲਿ ਪ੍ਰਭ ਸੁਆਮੀ ਜਨ ਨਾਨਕ ਦਾਸ ਦਸਾਨੀ ॥ ੪ ॥ ੩ ॥ ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥ ੧ ॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥ ੧ ॥ ਰਹਾਉ ॥ ਹਰਿ ਕੇ ਸੰਤ ਸੁਣਹ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲੀੑ ॥ ੨ ॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕਲਾਲੀ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥