੬੬੯
ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥ ਹਰਿ ਦਰਗਹ ਭਾਵਹਿ ਫਿਰਿ ਜਨਮਿ ਨ ਆਵਹਿ ਹਰਿ ਹਰਿ ਹਰਿ ਜੋਤਿ ਸਮਾਈ ॥ ੧ ॥ ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥ ਹਰਿ ਜਸੁ ਊਚ ਸਭਨਾ ਤੇ ਊਪਰਿ ਹਰਿ ਹਰਿ ਹਰਿ ਸੇਵਿ ਛਡਾਈ ॥ ਰਹਾਉ ॥ ਹਰਿ ਕ੍ਰਿਪਾ ਨਿਧਿ ਕੀਨੀ ਗੁਰਿ ਭਗਤਿ ਹਰਿ ਦੀਨੀ ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥ ਬਹੁ ਚਿੰਤ ਵਿਸਾਰੀ ਹਰਿ ਨਾਮੁ ਉਰਿ ਧਾਰੀ ਨਾਨਕ ਹਰਿ ਭਏ ਹੈ ਸਖਾਈ ॥ ੨ ॥ ੨ ॥ ੮ ॥ ਧਨਾਸਰੀ ਮਹਲਾ ੪ ॥ ਹਰਿ ਪੜੁ ਹਰਿ ਲਿਖੁ ਹਰਿ ਜਪਿ ਹਰਿ ਗਾਉ ਹਰਿ ਭਉਜਲੁ ਪਾਰਿ ਉਤਾਰੀ ॥ ਮਨਿ ਬਚਨਿ ਰਿਦੈ ਧਿਆਇ ਹਰਿ ਹੋਇ ਸੰਤੁਸਟੁ ਇਵ ਭਣੁ ਹਰਿ ਨਾਮੁ ਮੁਰਾਰੀ ॥ ੧ ॥ ਮਨਿ ਜਪੀਐ ਹਰਿ ਜਗਦੀਸ ॥ ਮਿਲਿ ਸੰਗਤਿ ਸਾਧੂ ਮੀਤ ॥ ਸਦਾ ਅਨੰਦੁ ਹੋਵੈ ਦਿਨੁ ਰਾਤੀ ਹਰਿ ਕੀਰਤਿ ਕਰਿ ਬਨਵਾਰੀ ॥ ਰਹਾਉ ॥ ਹਰਿ ਹਰਿ ਕਰੀ ਦ੍ਰਿਸਟਿ ਤਬ ਭਇਓ ਮਨਿ ਉਦਮੁ ਹਰਿ ਹਰਿ ਨਾਮੁ ਜਪਿਓ ਗਤਿ ਭਈ ਹਮਾਰੀ ॥ ਜਨ ਨਾਨਕ ਕੀ ਪਤਿ ਰਾਖੁ ਮੇਰੇ ਸੁਆਮੀ ਹਰਿ ਆਇ ਪਰਿਓ ਹੈ ਸਰਣਿ ਤੁਮਾਰੀ ॥ ੨ ॥ ੩ ॥ ੯ ॥ ਧਨਾਸਰੀ ਮਹਲਾ ੪ ॥ ਚਉਰਾਸੀਹ ਸਿਧ ਬੁਧ ਤੇਤੀਸ ਕੋਟਿ ਮੁਨਿ ਜਨ ਸਭਿ ਚਾਹਹਿ ਹਰਿ ਜੀਉ ਤੇਰੋ ਨਾਉ ॥ ਗੁਰ ਪ੍ਰਸਾਦਿ ਕੋ ਵਿਰਲਾ ਪਾਵੈ ਜਿਨ ਕਉ ਲਿਲਾਟਿ ਲਿਖਿਆ ਧੁਰਿ ਭਾਉ ॥ ੧ ॥ ਜਪਿ ਮਨ ਰਾਮੈ ਨਾਮੁ ਹਰਿ ਜਸੁ ਊਤਮ ਕਾਮ ॥ ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਹਉ ਤਿਨ ਕੈ ਸਦਿ ਬਲਿਹਾਰੈ ਜਾਉ ॥ ਰਹਾਉ ॥ ਸਰਣਾਗਤਿ ਪ੍ਰਤਿਪਾਲਕ ਹਰਿ ਸੁਆਮੀ ਜੋ ਤੁਮ ਦੇਹੁ ਸੋਈ ਹਉ ਪਾਉ ॥ ਦੀਨ ਦਇਆਲ ਕ੍ਰਿਪਾ ਕਰਿ ਦੀਜੈ ਨਾਨਕ ਹਰਿ ਸਿਮਰਣ ਕਾ ਹੈ ਚਾਉ ॥ ੨ ॥ ੪ ॥ ੧੦ ॥ ਧਨਾਸਰੀ ਮਹਲਾ ੪ ॥ ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥ ੧ ॥ ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥ ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥ ੨ ॥ ੫ ॥ ੧੧ ॥ ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੇ ਵਸਿ ਹੈ ਕਾਮਧੇਨਾ ॥ ਸੋ ਐਸਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥