੬੭੦
ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥ ੧ ॥ ਜਪਿ ਮਨ ਸਤਿਨਾਮੁ ਸਦਾ ਸਤਿਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥ ੨ ॥ ੬ ॥ ੧੨ ॥ ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥ ੧ ॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥ ੨ ॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥ ੩ ॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥ ੪ ॥ ੭ ॥ ੧੩ ॥

ਧਨਾਸਰੀ ਮਹਲਾ ੫ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥ ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥ ੧ ॥ ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥ ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥ ੧ ॥ ਰਹਾਉ ॥ ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥ ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥ ੨ ॥ ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥ ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥ ੩ ॥ ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥ ੪ ॥ ੧ ॥ ਧਨਾਸਰੀ ਮਹਲਾ ੫ ॥ ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥ ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥ ੧ ॥ ਅਬ ਮਨ ਏਕਸ ਸਿਉ ਮੋਹੁ ਕੀਨਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥