੬੭੧
ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ ਸਬਦੀ ਚੀਨਾ ॥ ੧ ॥ ਰਹਾਉ ॥ ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ ਪਰਵਸਿ ਭਇਓ ਬਿਚਾਰਾ ॥ ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥ ੨ ॥ ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ ॥ ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥ ੩ ॥ ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ ਜਾਣਹੁ ਸਦਾ ਦੁਹੇਲਾ ॥ ਕਹੁ ਨਾਨਕ ਗੁਰ ਇਹੈ ਬੁਝਾਇਓ ਪ੍ਰੀਤਿ ਪ੍ਰਭੂ ਸਦ ਕੇਲਾ ॥ ੪ ॥ ੨ ॥ ਧਨਾਸਰੀ ਮਃ ੫ ॥ ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥ ੧ ॥ ਸਾਧਸੰਗਿ ਚਿੰਤ ਬਿਰਾਨੀ ਛਾਡੀ ॥ ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥ ੧ ॥ ਰਹਾਉ ॥ ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ ॥ ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥ ੨ ॥ ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥ ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥ ੩ ॥ ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥ ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥ ੪ ॥ ੩ ॥ ਧਨਾਸਰੀ ਮਃ ੫ ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥ ੧ ॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥ ੧ ॥ ਰਹਾਉ ॥ ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥ ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥ ੨ ॥ ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥ ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥ ੩ ॥ ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥ ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥ ੪ ॥ ੪ ॥ ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਹ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥ ੧ ॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥