੬੭੩
ਸੰਚਨੁ ਹਰਿ ਨਾਮੁ ਭੋਜਨੁ ਇਹੁ ਨਾਨਕ ਕੀਨੋ ਚੋਲਾੑ ॥ ੪ ॥ ੮ ॥ ਧਨਾਸਰੀ ਮਹਲਾ ੫ ॥ ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜੀੑ ਬਿਪਰੀਤਿ ॥ ੧ ॥ ਮਾਇਆ ਮੋਹ ਭੂਲੋ ਅਵਰੈ ਹੀਤ ॥ ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥ ੧ ॥ ਰਹਾਉ ॥ ਚੰਦਨ ਲੇਪ ਹੋਤ ਕਉ ਸੁਖੁ ਗਰਧਭ ਭਸਮ ਸੰਗੀਤਿ ॥ ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥ ੨ ॥ ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥ ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥ ੩ ॥ ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥ ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥ ੪ ॥ ੯ ॥ ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮਾੑਰੈ ਇਹੁ ਬਿਸ੍ਰਾਮ ਨਿਧਿ ਪਾਈ ॥ ੧ ॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥ ੧ ॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਓ ਜਾਈ ॥ ੨ ॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥ ੩ ॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥ ੪ ॥ ੧੦ ॥ ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥ ੧ ॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਪਿ ਤਬ ਹੂਟੋ ॥ ੧ ॥ ਰਹਾਉ ॥ ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥ ੨ ॥ ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥ ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥ ੩ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥ ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥ ੪ ॥ ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥ ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥