੬੭੪
੫ ॥ ੧੧ ॥ ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥ ੧ ॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥ ੧ ॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥ ੨ ॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥ ੩ ॥ ੧੨ ॥ ਧਨਾਸਰੀ ਮਹਲਾ ੫ ॥ ਪੂਜਾ ਵਰਤ ਤਿਲਕ ਇਸਨਾਨ ਪੁੰਨ ਦਾਨ ਬਹੁ ਦੈਨ ॥ ਕਹੂੰ ਨ ਭੀਜੈ ਸੰਜਮ ਸੁਆਮੀ ਬੋਲਹਿ ਮੀਠੇ ਬੈਨ ॥ ੧ ॥ ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥ ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ ਬਿਖਮੁ ਨ ਜਾਈ ਲੈਨ ॥ ੧ ॥ ਰਹਾਉ ॥ ਜਾਪ ਤਾਪ ਭ੍ਰਮਨ ਬਸੁਧਾ ਕਰਿ ਉਰਧ ਤਾਪ ਲੈ ਗੈਨ ॥ ਇਹ ਬਿਧਿ ਨਹ ਪਤੀਆਨੋ ਠਾਕੁਰ ਜੋਗ ਜੁਗਤਿ ਕਰਿ ਜੈਨ ॥ ੨ ॥ ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ ਤਿਨਿ ਪਾਇਓ ਜਿਸੁ ਕਿਰਪੈਨ ॥ ਸਾਧਸੰਗਿ ਰੰਗਿ ਪ੍ਰਭ ਭੇਟੇ ਨਾਨਕ ਸੁਖਿ ਜਨ ਰੈਨ ॥ ੩ ॥ ੧੩ ॥ ਧਨਾਸਰੀ ਮਹਲਾ ੫ ॥ ਬੰਧਨ ਤੇ ਛੁਟਕਾਵੈ ਪ੍ਰਭੂ ਮਿਲਾਵੈ ਹਰਿ ਹਰਿ ਨਾਮੁ ਸੁਨਾਵੈ ॥ ਅਸਥਿਰੁ ਕਰੇ ਨਿਹਚਲੁ ਇਹੁ ਮਨੂਆ ਬਹੁਰਿ ਨ ਕਤਹੂ ਧਾਵੈ ॥ ੧ ॥ ਹੈ ਕੋਊ ਐਸੋ ਹਮਰਾ ਮੀਤੁ ॥ ਸਗਲ ਸਮਗ੍ਰੀ ਜੀਉ ਹੀਉ ਦੇਉ ਅਰਪਉ ਅਪਨੋ ਚੀਤੁ ॥ ੧ ॥ ਰਹਾਉ ॥ ਪਰ ਧਨ ਪਰ ਤਨ ਪਰ ਕੀ ਨਿੰਦਾ ਇਨ ਸਿਉ ਪ੍ਰੀਤਿ ਨ ਲਾਗੈ ॥ ਸੰਤਹ ਸੰਗੁ ਸੰਤ ਸੰਭਾਖਨੁ ਹਰਿ ਕੀਰਤਨਿ ਮਨੁ ਜਾਗੈ ॥ ੨ ॥ ਗੁਣ ਨਿਧਾਨ ਦਇਆਲ ਪੁਰਖ ਪ੍ਰਭ ਸਰਬ ਸੂਖ ਦਇਆਲਾ ॥ ਮਾਗੈ ਦਾਨੁ ਨਾਮੁ ਤੇਰੋ ਨਾਨਕੁ ਜਿਉ ਮਾਤਾ ਬਾਲ ਗੁਪਾਲਾ ॥ ੩ ॥ ੧੪ ॥ ਧਨਾਸਰੀ ਮਹਲਾ ੫ ॥ ਹਰਿ ਹਰਿ ਲੀਨੇ ਸੰਤ ਉਬਾਰਿ ॥ ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥ ੧ ॥ ਰਹਾਉ ॥ ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥ ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਨ ਮੰਝਾਰਿ ॥ ੧ ॥ ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥ ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥ ੨ ॥ ੧੫ ॥ ਧਨਾਸਿਰੀ ਮਹਲਾ ੫ ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥ ੧ ॥ ਰਹਾਉ ॥ ਗੋਸਟਿ ਭਈ ਸਾਧ ਕੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥