੬੭੫
ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥ ੧ ॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥ ੨ ॥ ੧੬ ॥ ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥ ੧ ॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥ ੧ ॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥ ੨ ॥ ੧੭ ॥ ਧਨਾਸਿਰੀ ਮਹਲਾ ੫ ॥ ਅਉਖਧੁ ਤੇਰੋ ਨਾਮੁ ਦਇਆਲ ॥ ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ ॥ ੧ ॥ ਰਹਾਉ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ ॥ ਬੰਧਨ ਕਾਟਿ ਲੇਹੁ ਅਪੁਨੇ ਕਰਿ ਕਬਹੂ ਨ ਆਵਹ ਹਾਰਿ ॥ ੧ ॥ ਤੇਰੀ ਸਰਨਿ ਪਇਆ ਹਉ ਜੀਵਾਂ ਤੂੰ ਸੰਮ੍ਰਥੁ ਪੁਰਖੁ ਮਿਹਰਵਾਨੁ ॥ ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥ ੨ ॥ ੧੮ ॥

ਰਾਗੁ ਧਨਾਸਰੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਹਾ ਹਾ ਪ੍ਰਭ ਰਾਖਿ ਲੇਹੁ ॥ ਹਮ ਤੇ ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥ ੧ ॥ ਰਹਾਉ ॥ ਅਗਨਿ ਕੁਟੰਬ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥ ੧ ॥ ਊਚ ਨੀਚ ਸੂਖ ਦੂਖ ॥ ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥ ੨ ॥ ਮਨਿ ਬਾਸਨਾ ਰਚਿ ਬਿਖੈ ਬਿਆਪਿ ॥ ਪੰਚ ਦੂਤ ਸੰਗਿ ਮਹਾ ਅਸਾਧ ॥ ੩ ॥ ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥ ਨਾਨਕ ਜਾਨੁ ਸਦਾ ਹਰਿ ਨੇਰਾ ॥ ੪ ॥ ੧ ॥ ੧੯ ॥ ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥ ੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥ ੨ ॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥ ੩ ॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥