੬੭੭
ਧਨਾਸਰੀ ਮਃ ੫ ॥ ਸੋ ਕਤ ਡਰੈ ਜਿ ਖਸਮੁ ਸਮਾੑਰੈ ॥ ਡਰਿ ਡਰਿ ਪਚੇ ਮਨਮੁਖ ਵੇਚਾਰੇ ॥ ੧ ॥ ਰਹਾਉ ॥ ਸਿਰ ਊਪਰਿ ਮਾਤ ਪਿਤਾ ਗੁਰਦੇਵ ॥ ਸਫਲ ਮੂਰਤਿ ਜਾ ਕੀ ਨਿਰਮਲ ਸੇਵ ॥ ਏਕੁ ਨਿਰੰਜਨੁ ਜਾ ਕੀ ਰਾਸਿ ॥ ਮਿਲਿ ਸਾਧਸੰਗਤਿ ਹੋਵਤ ਪਰਗਾਸ ॥ ੧ ॥ ਜੀਅਨ ਕਾ ਦਾਤਾ ਪੂਰਨ ਸਭ ਠਾਇ ॥ ਕੋਟਿ ਕਲੇਸ ਮਿਟਹਿ ਹਰਿ ਨਾਇ ॥ ਜਨਮ ਮਰਨ ਸਗਲਾ ਦੁਖੁ ਨਾਸੈ ॥ ਗੁਰਮੁਖਿ ਜਾ ਕੈ ਮਨਿ ਤਨਿ ਬਾਸੈ ॥ ੨ ॥ ਜਿਸ ਨੋ ਆਪਿ ਲਏ ਲੜਿ ਲਾਇ ॥ ਦਰਗਹ ਮਿਲੈ ਤਿਸੈ ਹੀ ਜਾਇ ॥ ਸੇਈ ਭਗਤ ਜਿ ਸਾਚੇ ਭਾਣੇ ॥ ਜਮਕਾਲ ਤੇ ਭਏ ਨਿਕਾਣੇ ॥ ੩ ॥ ਸਾਚਾ ਸਾਹਿਬੁ ਸਚੁ ਦਰਬਾਰੁ ॥ ਕੀਮਤਿ ਕਉਣੁ ਕਹੈ ਬੀਚਾਰੁ ॥ ਘਟਿ ਘਟਿ ਅੰਤਰਿ ਸਗਲ ਅਧਾਰੁ ॥ ਨਾਨਕੁ ਜਾਚੈ ਸੰਤ ਰੇਣਾਰੁ ॥ ੪ ॥ ੩ ॥ ੨੪ ॥

ਧਨਾਸਰੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ ॥ ਕਰਿ ਕਿਰਪਾ ਪ੍ਰੀਤਮ ਪ੍ਰਭ ਅਪੁਨੇ ਨਾਮੁ ਜਪਉ ਹਰਿ ਰੰਗਿ ॥ ੧ ॥ ਜਨ ਕਉ ਪ੍ਰਭ ਅਪਨੇ ਕਾ ਤਾਣੁ ॥ ਜੋ ਤੂ ਕਰਹਿ ਕਰਾਵਹਿ ਸੁਆਮੀ ਸਾ ਮਸਲਤਿ ਪਰਵਾਣੁ ॥ ਰਹਾਉ ॥ ਪਤਿ ਪਰਮੇਸਰੁ ਗਤਿ ਨਾਰਾਇਣੁ ਧਨੁ ਗੁਪਾਲ ਗੁਣ ਸਾਖੀ ॥ ਚਰਨ ਸਰਨ ਨਾਨਕ ਦਾਸ ਹਰਿ ਹਰਿ ਸੰਤੀ ਇਹ ਬਿਧਿ ਜਾਤੀ ॥ ੨ ॥ ੧ ॥ ੨੫ ॥ ਧਨਾਸਰੀ ਮਹਲਾ ੫ ॥ ਸਗਲ ਮਨੋਰਥ ਪ੍ਰਭ ਤੇ ਪਾਏ ਕੰਠਿ ਲਾਇ ਗੁਰਿ ਰਾਖੇ ॥ ਸੰਸਾਰ ਸਾਗਰ ਮਹਿ ਜਲਨਿ ਨ ਦੀਨੇ ਕਿਨੈ ਨ ਦੁਤਰੁ ਭਾਖੇ ॥ ੧ ॥ ਜਿਨ ਕੈ ਮਨਿ ਸਾਚਾ ਬਿਸ੍ਵਾਸੁ ॥ ਪੇਖਿ ਪੇਖਿ ਸੁਆਮੀ ਕੀ ਸੋਭਾ ਆਨਦੁ ਸਦਾ ਉਲਾਸੁ ॥ ਰਹਾਉ ॥ ਚਰਨ ਸਰਨਿ ਪੂਰਨ ਪਰਮੇਸੁਰ ਅੰਤਰਜਾਮੀ ਸਾਖਿਓ ॥ ਜਾਨਿ ਬੂਝਿ ਅਪਨਾ ਕੀਓ ਨਾਨਕ ਭਗਤਨ ਕਾ ਅੰਕੁਰੁ ਰਾਖਿਓ ॥ ੨ ॥ ੨ ॥ ੨੬ ॥ ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥ ੧ ॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥ ੨ ॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥ ੩ ॥ ਸਾ ਮਤਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥