੬੭੯
ਤਿਨ ਨਾਹੀ ਰੇ ਜਮੁ ਸੰਤਾਵੈ ਸਾਧੂ ਕੀ ਸੰਗਨਾ ॥ ਪਾਇਓ ਰੇ ਪਰਮ ਨਿਧਾਨੁ ਮਿਟਿਓ ਹੈ ਅਭਿਮਾਨੁ ਏਕੈ ਨਿਰੰਕਾਰ ਨਾਨਕ ਮਨੁ ਲਗਨਾ ॥ ੨ ॥ ੨ ॥ ੩੦ ॥

ਧਨਾਸਰੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥
ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥ ਕਲਿ ਕਲੇਸ ਲੋਭ ਮੋਹ ਮਹਾ ਭਉਜਲੁ ਤਾਰੇ ॥ ਰਹਾਉ ॥ ਸਾਸਿ ਸਾਸਿ ਨਿਮਖ ਨਿਮਖ ਦਿਨਸੁ ਰੈਨਿ ਚਿਤਾਰੇ ॥ ਸਾਧਸੰਗ ਜਪਿ ਨਿਸੰਗ ਮਨਿ ਨਿਧਾਨੁ ਧਾਰੇ ॥ ੧॥ ਚਰਨ ਕਮਲ ਨਮਸਕਾਰ ਗੁਨ ਗੋਬਿਦ ਬੀਚਾਰੇ ॥ ਸਾਧ ਜਨਾ ਕੀ ਰੇਨ ਨਾਨਕ ਮੰਗਲ ਸੂਖ ਸਧਾਰੇ ॥ ੨ ॥ ੧ ॥ ੩੧

ਧਨਾਸਰੀ ਮਹਲਾ ੫ ਘਰੁ ੮ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥ ੧ ॥ ਗੁਰ ਕਾ ਬਚਨੁ ਬਸੈ ਜੀਅ ਨਾਲੇ ॥ ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥ ੧ ॥ ਰਹਾਉ ॥ ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥ ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥ ੨ ॥ ੧ ॥ ੩੨ ॥ ਧਨਾਸਰੀ ਮਹਲਾ ੫ ॥ ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥ ਨਵ ਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥ ੧ ॥ ਸੰਤਨ ਕਉ ਅਨਦੁ ਸਗਲ ਹੀ ਜਾਈ ॥ ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥ ੧ ॥ ਰਹਾਉ ॥ ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥ ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥ ੨ ॥ ੨ ॥ ੩੩ ॥ ਧਨਾਸਰੀ ਮਹਲਾ ੫ ॥ ਦਰਬਵੰਤੁ ਦਰਬੁ ਦੇਖਿ ਗਰਬੈ ਭੂਮਵੰਤੁ ਅਭਿਮਾਨੀ ॥ ਰਾਜਾ ਜਾਨੈ ਸਗਲ ਰਾਜੁ ਹਮਰਾ ਤਿਉ ਹਰਿ ਜਨ ਟੇਕ ਸੁਆਮੀ ॥ ੧ ॥ ਜੇ ਕੋਊ ਅਪੁਨੀ ਓਟ ਸਮਾਰੈ ॥ ਜੈਸਾ ਬਿਤੁ ਤੈਸਾ ਹੋਇ ਵਰਤੈ ਅਪੁਨਾ ਬਲੁ ਨਾਹੀ ਹਾਰੈ ॥ ੧ ॥ ਰਹਾਉ ॥ ਆਨ ਤਿਆਗਿ ਭਏ ਇਕ ਆਸਰ ਸਰਣਿ ਸਰਣਿ ਕਰਿ ਆਏ ॥ ਸੰਤ ਅਨੁਗ੍ਰਹ ਭਏ ਮਨ ਨਿਰਮਲ ਨਾਨਕ ਹਰਿ ਗੁਨ ਗਾਏ ॥ ੨ ॥ ੩ ॥ ੩੪ ॥ ਧਨਾਸਰੀ ਮਹਲਾ ੫ ॥ ਜਾ ਕਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥