੬੮੦
ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥ ੧ ॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥ ੧ ॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥ ੨ ॥ ੪ ॥ ੩੫ ॥ ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥ ੧ ॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥ ੨ ॥ ੫ ॥ ੩੬ ॥ ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥ ੧ ॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥ ੧ ॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥ ੨ ॥ ੬ ॥ ੩੭ ॥ ਧਨਾਸਰੀ ਮਹਲਾ ੫ ॥ ਨੇਤ੍ਰ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ ॥ ਰਸਿ ਰਸਿ ਗੁਣ ਗਾਵਉ ਠਾਕੁਰ ਕੇ ਮੋਰੈ ਹਿਰਦੈ ਬਸਹੁ ਗੋਪਾਲ ॥ ੧ ॥ ਤੁਮ ਤਉ ਰਾਖਨਹਾਰ ਦਇਆਲ ॥ ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ ਹੋਹੁ ਪ੍ਰਭੂ ਕਿਰਪਾਲ ॥ ੧ ॥ ਰਹਾਉ ॥ ਮਹਾ ਅਨੰਦ ਮੰਗਲ ਰੂਪ ਤੁਮਰੇ ਬਚਨ ਅਨੂਪ ਰਸਾਲ ॥ ਹਿਰਦੈ ਚਰਣ ਸਬਦੁ ਸਤਿਗੁਰ ਕੋ ਨਾਨਕ ਬਾਂਧਿਓ ਪਾਲ ॥ ੨ ॥ ੭ ॥ ੩੮ ॥ ਧਨਾਸਰੀ ਮਹਲਾ ੫ ॥ ਅਪਨੀ ਉਕਤਿ ਖਲਾਵੈ ਭੋਜਨ ਅਪਨੀ ਉਕਤਿ ਖੇਲਾਵੈ ॥ ਸਰਬ ਸੂਖ ਭੋਗ ਰਸ ਦੇਵੈ ਮਨ ਹੀ ਨਾਲਿ ਸਮਾਵੈ ॥ ੧ ॥ ਹਮਰੇ ਪਿਤਾ ਗੋਪਾਲ ਦਇਆਲ ॥ ਜਿਉ ਰਾਖੈ ਮਹਤਾਰੀ ਬਾਰਿਕ ਕਉ ਤੈਸੇ ਹੀ ਪ੍ਰਭ ਪਾਲ ॥ ੧ ॥ ਰਹਾਉ ॥ ਮੀਤ ਸਾਜਨ ਸਰਬ ਗੁਣ ਨਾਇਕ ਸਦਾ ਸਲਾਮਤਿ ਦੇਵਾ ॥ ਈਤ ਊਤ ਜਤ ਕਤ ਤਤ ਤੁਮ ਹੀ ਮਿਲੈ ਨਾਨਕ ਸੰਤ ਸੇਵਾ ॥ ੨ ॥ ੮ ॥ ੩੯ ॥ ਧਨਾਸਰੀ ਮਹਲਾ ੫ ॥ ਸੰਤ ਕ੍ਰਿਪਾਲ ਦਇਆਲ ਦਮੋਦਰ ਕਾਮ ਕ੍ਰੋਧ ਬਿਖੁ ਜਾਰੇ ॥ ਰਾਜੁ ਮਾਲੁ ਜੋਬਨੁ ਤਨੁ ਜੀਅਰਾ ਊਪਰਿ ਲੈ ਬਾਰੇ ॥ ੧ ॥ ਮਨਿ ਤਨਿ ਰਾਮ ਨਾਮ ਹਿਤਕਾਰੇ ॥ ਸੂਖ ਸਹਜ ਆਨੰਦ ਮੰਗਲ ਸਹਿਤ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥