੬੮੧
ਭਵ ਨਿਧਿ ਪਾਰਿ ਉਤਾਰੇ ॥ ਰਹਾਉ ॥ ਧੰਨਿ ਸੁ ਥਾਨੁ ਧੰਨਿ ਓਇ ਭਵਨਾ ਜਾ ਮਹਿ ਸੰਤ ਬਸਾਰੇ ॥ ਜਨ ਨਾਨਕ ਕੀ ਸਰਧਾ ਪੂਰਹੁ ਠਾਕੁਰ ਭਗਤ ਤੇਰੇ ਨਮਸਕਾਰੇ ॥ ੨ ॥ ੯ ॥ ੪੦ ॥ ਧਨਾਸਰੀ ਮਹਲਾ ੫ ॥ ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥ ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥ ੧ ॥ ਸਤਿਗੁਰਿ ਪੂਰੈ ਕੀਨੀ ਦਾਤਿ ॥ ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥ ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥ ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥ ੨ ॥ ੧੦ ॥ ੪੧ ॥ ਧਨਾਸਰੀ ਮਹਲਾ ੫ ॥ ਪਰ ਹਰਨਾ ਲੋਭੁ ਝੂਠ ਨਿੰਦ ਇਵ ਹੀ ਕਰਤ ਗੁਦਾਰੀ ॥ ਮ੍ਰਿਗ ਤ੍ਰਿਸਨਾ ਆਸ ਮਿਥਿਆ ਮੀਠੀ ਇਹ ਟੇਕ ਮਨਹਿ ਸਾਧਾਰੀ ॥ ੧ ॥ ਸਾਕਤ ਕੀ ਆਵਰਦਾ ਜਾਇ ਬ੍ਰਿਥਾਰੀ ॥ ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ ਕਾਮਿ ਨਹੀ ਗਾਵਾਰੀ ॥ ਰਹਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਇਹ ਬੰਧਨ ਛੁਟਕਾਰੀ ॥ ਬੂਡਤ ਅੰਧ ਨਾਨਕ ਪ੍ਰਭ ਕਾਢਤ ਸਾਧ ਜਨਾ ਸੰਗਾਰੀ ॥ ੨ ॥ ੧੧ ॥ ੪੨ ॥ ਧਨਾਸਰੀ ਮਹਲਾ ੫ ॥ ਸਿਮਰਿ ਸਿਮਰਿ ਸੁਆਮੀ ਪ੍ਰਭ ਅਪਨਾ ਸੀਤਲ ਤਨੁ ਮਨੁ ਛਾਤੀ ॥ ਰੂਪ ਰੰਗ ਸੂਖ ਧਨੁ ਜੀਅ ਕਾ ਪਾਰਬ੍ਰਹਮ ਮੋਰੈ ਜਾਤੀ ॥ ੧ ॥ ਰਸਨਾ ਰਾਮ ਰਸਾਇਨਿ ਮਾਤੀ ॥ ਰੰਗਿ ਰੰਗੀ ਰਾਮ ਅਪਨੇ ਕੈ ਚਰਨ ਕਮਲ ਨਿਧਿ ਥਾਤੀ ॥ ਰਹਾਉ ॥ ਜਿਸ ਕਾ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ॥ ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ ॥ ੨ ॥ ੧੨ ॥ ੪੩ ॥ ਧਨਾਸਰੀ ਮਹਲਾ ੫ ॥ ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥ ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥ ੧ ॥ ਨਿਰਖਉ ਤੁਮਰੀ ਓਰਿ ਹਰਿ ਨੀਤ ॥ ਮੁਰਾਰਿ ਸਹਾਇ ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ॥ ਰਹਾਉ ॥ ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥ ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥ ੨ ॥ ੧੩ ॥ ੪੪ ॥ ਧਨਾਸਰੀ ਮਹਲਾ ੫ ॥ ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥ ਕ੍ਰਿਪਾ ਕਟਾਖੵ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥ ੧ ॥ ਹਰਿ ਜਨ ਰਾਖੇ ਗੁਰ ਗੋਵਿੰਦ ॥ ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥ ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ ਨਾਨਕ ਦਾਸੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥