੬੮੨
ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥ ੨ ॥ ੧੪ ॥ ੪੫ ॥ ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥ ੧ ॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥ ੨ ॥ ੧੫ ॥ ੪੬ ॥ ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥ ੧ ॥ ਤੇਰਾ ਜਨੁ ਰਾਮ ਨਾਮ ਸੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਓ ਤਹ ਨਾਰਾਇਣਿ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥ ੨ ॥ ੧੬ ॥ ੪੭ ॥ ਧਨਾਸਰੀ ਮਹਲਾ ੫ ॥ ਜਨ ਕੇ ਪੂਰਨ ਹੋਏ ਕਾਮ ॥ ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥ ੧ ॥ ਰਹਾਉ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥ ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥ ੧ ॥ ਚਰਨ ਕਮਲ ਹਰਿ ਜਨ ਕੀ ਥਾਤੀ ਕੋਟਿ ਸੂਖ ਬਿਸ੍ਰਾਮ ॥ ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥ ੨ ॥ ੧੭ ॥ ੪੮ ॥ ਧਨਾਸਰੀ ਮਹਲਾ ੫ ॥ ਮਾਂਗਉ ਰਾਮ ਤੇ ਇਕੁ ਦਾਨੁ ॥ ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ ॥ ੧ ॥ ਰਹਾਉ ॥ ਚਰਨ ਤੁਮਾੑਰੇ ਹਿਰਦੈ ਵਾਸਹਿ ਸੰਤਨ ਕਾ ਸੰਗੁ ਪਾਵਉ ॥ ਸੋਗ ਅਗਨਿ ਮਹਿ ਮਨੁ ਨ ਵਿਆਪੈ ਆਠ ਪਹਰ ਗੁਣ ਗਾਵਉ ॥ ੧ ॥ ਸ੍ਵਸਤਿ ਬਿਵਸਥਾ ਹਰਿ ਕੀ ਸੇਵਾ ਮਧੵੰਤ ਪ੍ਰਭ ਜਾਪਣ ॥ ਨਾਨਕ ਰੰਗੁ ਲਗਾ ਪਰਮੇਸਰ ਬਾਹੁੜਿ ਜਨਮ ਨ ਛਾਪਣ ॥ ੨ ॥ ੧੮ ॥ ੪੯ ॥ ਧਨਾਸਰੀ ਮਹਲਾ ੫ ॥ ਮਾਂਗਉ ਰਾਮ ਤੇ ਸਭਿ ਥੋਕ ॥ ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥ ੧ ॥ ਰਹਾਉ ॥ ਘੋਖੇ ਮੁਨਿ ਜਨ ਸਿੰਮ੍ਰਿਤਿ ਪੁਰਾਨਾ ਬੇਦ ਪੁਕਾਰਹਿ ਘੋਖ ॥ ਕ੍ਰਿਪਾ ਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ॥ ੧ ॥ ਆਨ ਅਚਾਰ ਬਿਉਹਾਰ ਹੈ ਜੇਤੇ ਬਿਨੁ ਹਰਿ ਸਿਮਰਨ ਫੋਕ ॥ ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ ॥ ੨ ॥ ੧੯ ॥ ੫੦ ॥ ਧਨਾਸਰੀ ਮਹਲਾ ੫ ॥ ਤ੍ਰਿਸਨਾ ਬੁਝੈ ਹਰਿ ਕੈ ਨਾਮਿ ॥ ਮਹਾ ਸੰਤੋਖੁ ਹੋਵੈ ਗੁਰ ਬਚਨੀ ਪ੍ਰਭ ਸਿਉ ਲਾਗੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥