੬੮੩
ਪੂਰਨ ਧਿਆਨੁ ॥ ੧ ॥ ਰਹਾਉ ॥ ਮਹਾ ਕਲੋਲ ਬੁਝਹਿ ਮਾਇਆ ਕੇ ਕਰਿ ਕਿਰਪਾ ਮੇਰੇ ਦੀਨ ਦਇਆਲ ॥ ਅਪਣਾ ਨਾਮੁ ਦੇਹਿ ਜਪਿ ਜੀਵਾ ਪੂਰਨ ਹੋਇ ਦਾਸ ਕੀ ਘਾਲ ॥ ੧ ॥ ਸਰਬ ਮਨੋਰਥ ਰਾਜ ਸੂਖ ਰਸ ਸਦ ਖੁਸੀਆ ਕੀਰਤਨੁ ਜਪਿ ਨਾਮ ॥ ਜਿਸ ਕੈ ਕਰਮਿ ਲਿਖਿਆ ਧੁਰਿ ਕਰਤੈ ਨਾਨਕ ਜਨ ਕੇ ਪੂਰਨ ਕਾਮ ॥ ੨ ॥ ੨੦ ॥ ੫੧ ॥ ਧਨਾਸਰੀ ਮਃ ੫ ॥ ਜਨ ਕੀ ਕੀਨੀ ਪਾਰਬ੍ਰਹਮਿ ਸਾਰ ॥ ਨਿੰਦਕ ਇਕਨੁ ਨ ਪਾਵਨਿ ਮੂਲੇ ਊਡਿ ਗਏ ਬੇਕਾਰ ॥ ੧ ॥ ਰਹਾਉ ॥ ਜਹ ਜਹ ਦੇਖਓ ਤਹ ਤਹ ਸੁਆਮੀ ਕੋਇ ਨ ਪਹੁਚਨਹਾਰ ॥ ਜੋ ਜੋ ਕਰੈ ਅਵਗਿਆ ਜਨ ਕੀ ਹੋਇ ਗਇਆ ਤਤ ਛਾਰ ॥ ੧ ॥ ਕਰਨਹਾਰੁ ਰਖਵਾਲਾ ਹੋਆ ਜਾ ਕਾ ਅੰਤੁ ਨ ਪਾਰਾਵਾਰ ॥ ਨਾਨਕ ਦਾਸ ਰਖੇ ਪ੍ਰਭਿ ਅਪੁਨੈ ਨਿੰਦਕ ਕਾਢੇ ਮਾਰਿ ॥ ੨ ॥ ੨੧ ॥ ੫੨ ॥

ਧਨਾਸਰੀ ਮਹਲਾ ੫ ਘਰੁ ੯ ਪੜਤਾਲ ੴ ਸਤਿਗੁਰ ਪ੍ਰਸਾਦਿ ॥
ਹਰਿ ਚਰਨ ਸਰਨ ਗੋਬਿੰਦ ਦੁਖ ਭੰਜਨਾ ਦਾਸ ਅਪੁਨੇ ਕਉ ਨਾਮੁ ਦੇਵਹੁ ॥ ਦ੍ਰਿਸਟਿ ਪ੍ਰਭ ਧਾਰਹੁ ਕ੍ਰਿਪਾ ਕਰਿ ਤਾਰਹੁ ਭੁਜਾ ਗਹਿ ਕੂਪ ਤੇ ਕਾਢਿ ਲੇਵਹੁ ॥ ਰਹਾਉ ॥ ਕਾਮ ਕ੍ਰੋਧ ਕਰਿ ਅੰਧ ਮਾਇਆ ਕੇ ਬੰਧ ਅਨਿਕ ਦੋਖਾ ਤਨਿ ਛਾਦਿ ਪੂਰੇ ॥ ਪ੍ਰਭ ਬਿਨਾ ਆਨ ਨ ਰਾਖਨਹਾਰਾ ਨਾਮੁ ਸਿਮਰਾਵਹੁ ਸਰਨਿ ਸੂਰੇ ॥ ੧ ॥ ਪਤਿਤ ਉਧਾਰਣਾ ਜੀਅ ਜੰਤ ਤਾਰਣਾ ਬੇਦ ਉਚਾਰ ਨਹੀ ਅੰਤੁ ਪਾਇਓ ॥ ਗੁਣਹ ਸੁਖ ਸਾਗਰਾ ਬ੍ਰਹਮ ਰਤਨਹਾਰਾ ਭਗਤਿ ਵਛਲੁ ਨਾਨਕ ਗਾਇਓ ॥ ੨ ॥ ੧ ॥ ੫੩ ॥ ਧਨਾਸਰੀ ਮਹਲਾ ੫ ॥ ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥ ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥ ੧ ॥ ਰਹਾਉ ॥ ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥ ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥ ਭਾਗਵੰਤੁ ਲਹੈ ॥ ੧ ॥ ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥ ਅੰਤਰਜਾਮੀ ਨਾਨਕ ਕੇ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥ ੨ ॥ ੨ ॥ ੫੪ ॥

ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥
ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥