੬੮੪
ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥ ੧ ॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥ ੨ ॥ ਸਾਗਰੁ ਤਰਿਆ ਸਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥ ੩ ॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥ ੪ ॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥ ੫ ॥ ੧ ॥ ੫੫ ॥ ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥ ੧ ॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥ ੧ ॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥ ੨ ॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥ ੩ ॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥ ੪ ॥ ੨ ॥ ੫੬ ॥ ਧਨਾਸਰੀ ਮਹਲਾ ੫ ॥ ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥ ਸਮੁੰਦੁ ਸਾਗਰੁ ਜਿਨਿ ਖਿਨ ਮਹਿ ਤਾਰਾ ॥ ੧ ॥ ਰਹਾਉ ॥ ਕੋਈ ਹੋਆ ਕ੍ਰਮ ਰਤੁ ਕੋਈ ਤੀਰਥ ਨਾਇਆ ॥ ਦਾਸੀੰ. ਹਰਿ ਕਾ ਨਾਮੁ ਧਿਆਇਆ ॥ ੧ ॥ ਬੰਧਨ ਕਾਟਨਹਾਰੁ ਸੁਆਮੀ ॥ ਜਨ ਨਾਨਕੁ ਸਿਮਰੈ ਅੰਤਰਜਾਮੀ ॥ ੨ ॥ ੩ ॥ ੫੭ ॥ ਧਨਾਸਰੀ ਮਹਲਾ ੫ ॥ ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥ ੧ ॥ ਰਹਾਉ ॥ ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥ ਹਉਮੈ ਬੰਧ ਹਰਿ ਦੇਵਣਹਾਰਾ ॥ ੧ ॥ ਚਰਨ ਕਮਲ ਸਿਉ ਲਾਗਉ ਨੇਹੁ ॥ ਨਾਨਕ ਕੀ ਬੇਨੰਤੀ ਏਹ ॥ ੨ ॥ ੪ ॥ ੫੮ ॥

ੴ ਸਤਿਗੁਰ ਪਰਸਾਦਿ ॥ ਧਨਾਸਰੀ ਮਹਲਾ ੯ ॥
ਕਾਹੇ ਰੇ ਬਨ ਖੋਜਨ ਜਾਈ ॥ ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥ ੧ ॥ ਰਹਾਉ ॥ ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥ ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ ॥ ੧ ॥ ਬਾਹਰਿ ਭੀਤਰਿ ਏਕਿ ਜਾਨਹੁ ਇਹੁ ਗੁਰ ਗਿਆਨੁ ਬਤਾਈ ॥ ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥ ੨ ॥ ੧ ॥ ਧਨਾਸਰੀ ਮਹਲਾ ੯ ॥ ਸਾਧੋ ਇਹੁ ਜਗੁ ਭਰਮ ਭੁਲਾਨਾ ॥ ਰਾਮ ਨਾਮ ਕਾ ਸਿਮਰਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥