੬੮੫
ਛੋਡਿਆ ਮਾਇਆ ਹਾਥਿ ਬਿਕਾਨਾ ॥ ੧ ॥ ਰਹਾਉ ॥ ਮਾਤ ਪਿਤਾ ਭਾਈ ਸੁਤ ਬਨਿਤਾ ਤਾ ਕੈ ਰਸਿ ਲਪਟਾਨਾ ॥ ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥ ੧ ॥ ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ ॥ ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥ ੨ ॥ ੨ ॥ ਧਨਾਸਰੀ ਮਹਲਾ ੯ ॥ ਤਿਹ ਜੋਗੀ ਕਉ ਜੁਗਤਿ ਨ ਜਾਨਉ ॥ ਲੋਭ ਮੋਹ ਮਾਇਆ ਮਮਤਾ ਫੁਨਿ ਜਿਹ ਘਟਿ ਮਾਹਿ ਪਛਾਨਉ ॥ ੧ ॥ ਰਹਾਉ ॥ ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨ ਲੋਹ ਸਮਾਨੋ ॥ ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ ॥ ੧ ॥ ਚੰਚਲ ਮਨੁ ਦਹ ਦਿਸਿ ਕਉ ਧਾਵਤ ਅਚਲ ਜਾਹਿ ਠਹਰਾਨੋ ॥ ਕਹੁ ਨਾਨਕ ਇਹ ਬਿਧਿ ਕੋ ਜੋ ਨਰੁ ਮੁਕਤਿ ਤਾਹਿ ਤੁਮ ਮਾਨੋ ॥ ੨ ॥ ੩ ॥ ਧਨਾਸਰੀ ਮਹਲਾ ੯ ॥ ਅਬ ਮੈ ਕਉਨੁ ਉਪਾਉ ਕਰਉ ॥ ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥ ੧ ॥ ਰਹਾਉ ॥ ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥ ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥ ੧ ॥ ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥ ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥ ੨ ॥ ੪ ॥ ੯ ॥ ੯ ॥ ੧੩ ॥ ੫੮ ॥ ੪ ॥ ੯੩ ॥

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥ ੧ ॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥ ੧ ॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥ ੨ ॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥ ੩ ॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥ ੪ ॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥