੬੮੬
ਹਉਮੈ ਮਾਰਿ ਮਿਲੇ ਪਗੁ ਧਾਰੇ ॥ ੫ ॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥ ੬ ॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥ ੭ ॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥ ੮ ॥ ੧ ॥ ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥ ੧ ॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨ ਗੁਰ ਭੇਟੇ ਮਰਿ ਆਈਐ ਜਾਈਐ ॥ ੧ ॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥ ੨ ॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥ ੩ ॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੈਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥ ੪ ॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥ ੫ ॥ ਪੂਜਿ ਸਿਲਾ ਤੀਰਥ ਬਨਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥ ੬ ॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥ ੭ ॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥ ੮ ॥ ੨ ॥

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥
ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾ ਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥ ੧ ॥ ਅਨਿਕ ਜਨਮ ਭ੍ਰਮਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥